-4.6 C
Toronto
Tuesday, December 30, 2025
spot_img
HomeਕੈਨੇਡਾFrontਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ

ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ


177 ਦਿਨਾਂ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਆਉਣਗੇ ਬਾਹਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਸ਼ਰਾਬ ਨੀਤੀ ਮਾਮਲੇ ’ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 10 ਲੱਖ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਦਿੱਤੀ ਹੈ ਜਦਕਿ ਕੋਰਟ ਨੇ ਸੀਬੀਆਈ ਦੀ ਗਿ੍ਰਫ਼ਤਾਰੀ ਨੂੰ ਨਿਯਮਾਂ ਤਹਿਤ ਕੀਤੀ ਗਈ ਗਿ੍ਰਫ਼ਤਾਰੀ ਵੀ ਦੱਸਿਆ। ਜ਼ਮਾਨਤ ਮਿਲਣ ਮਗਰੋਂ ਕੇਜਰੀਵਾਲ 177 ਦਿਨਾਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਬਾਹਰ ਆਉਣਗੇ। ਜ਼ਿਕਰਯੋਗ ਹੈ ਕਿ ਸ਼ਰਾਬ ਨੀਤੀ ਨਾਲ ਜੁੜੇ ਮਾਮਲੇ ’ਚ ਸੀਬੀਆਈ ਨੇ ਉਨ੍ਹਾਂ ਨੂੰ ਲੰਘੀ 26 ਜੂਨ ਨੂੰ ਗਿ੍ਰਫ਼ਤਾਰ ਕੀਤਾ ਸੀ। ਕੋਰਟ ਨੇ ਜ਼ਮਾਨਤ ਦੇਣ ਸਮੇਂ ਕੇਜਰੀਵਾਲ ’ਤੇ ਕੁੱਝ ਸ਼ਰਤਾਂ ਵੀ ਲਗਾਈਆਂ। ਜਿਨ੍ਹਾਂ ਤਹਿਤ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਫ਼ਤਰ ਨਹੀਂ ਜਾ ਸਕਣਗੇ। ਕੇਸ ਨਾਲ ਜੁੜੇ ਮਾਮਲੇ ਦੀ ਜਨਤਕ ਤੌਰ ’ਤੇ ਚਰਚਾ ਨਹੀਂ ਕਰਨਗੇ। ਜਾਂਚ ’ਚ ਰੁਕਾਵਟ ਪਾਉਣ ਜਾਂ ਗਵਾਹਾਂ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ ਵੀ ਨਹੀਂ ਕਰਨਗੇ। ਕੋਰਟ ਨੇ ਕੇਜਰੀਵਾਲ ਨੂੰ ਕਿਹਾ ਕਿ ਜ਼ਰੂਰਤ ’ਤੇ ਕੋਰਟ ’ਚ ਪੇਸ਼ ਹੋਣ ਦਾ ਹੁਕਮ ਦਿੱਤਾ ਅਤੇ ਜਾਂਚ ਵਿਚ ਸ਼ਹਿਯੋਗ ਕਰਨ ਲਈ ਵੀ ਕਿਹਾ। ਧਿਆਨ ਰਹੇ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗਿ੍ਰਫ਼ਤਾਰੀ ਨੂੰ ਗੈਰਕਾਨੂੰਨੀ ਦੱਸਦੇ ਜ਼ਮਾਨਤ ਪਟੀਸ਼ਨ ਲਗਾਈ ਸੀ ਅਤੇ ਲੰਘੀ 5 ਸਤੰਬਰ ਨੂੰ ਹੋਈ ਸੁਣਵਾਈ ਤੋਂ ਬਾਅਦ ਕੋਰਟ ਨੇ ਫੈਸਲਾ ਰਾਖਵਾਂ ਰੱਖ ਲਿਆ ਸੀ। ਕੇਜਰੀਵਾਲ ਖਿਲਾਫ਼ ਈਡੀ ਅਤੇ ਸੀਬੀਆਈ ਵੱਲੋਂ ਮਾਮਲੇ ਦਰਜ ਕੀਤੇ ਗਏ ਸਨ ਜਦਕਿ ਈਡੀ ਮਾਮਲੇ ’ਚ ਉਨ੍ਹਾਂ ਨੂੰ ਲੰਘੀ 12 ਜੁਲਾਈ ਨੂੰ ਜ਼ਮਾਨਤ ਮਿਲ ਚੁੱਕੀ ਹੈ।

RELATED ARTICLES
POPULAR POSTS