-3.5 C
Toronto
Thursday, February 26, 2026
spot_img
HomeਕੈਨੇਡਾFrontਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਨਮੇਜਾ ਸਿੰਘ ਸੇਖੋਂ ਨੇ ਵੀ ਸੌਂਪਿਆ ਆਪਣਾ...

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਜਨਮੇਜਾ ਸਿੰਘ ਸੇਖੋਂ ਨੇ ਵੀ ਸੌਂਪਿਆ ਆਪਣਾ ਸਪੱਸ਼ਟੀਕਰਨ


14 ਸਾਬਕਾ ਅਕਾਲੀ ਮੰਤਰੀ ਸੌਂਪ ਚੁੱਕੇ ਹਨ ਆਪਣਾ ਸਪੱਸ਼ਟੀਕਰਨ
ਅੰਮਿ੍ਰਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਹੋਈ ਸੀ। ਇਸ ਇਕੱਤਰਤਾ ਵਿੱਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਨਾਲ ਸਬੰਧਤ 17 ਸਾਬਕਾ ਮੰਤਰੀਆਂ ਨੂੰ ਵੀ 15 ਦਿਨਾਂ ਦੇ ਅੰਦਰ ਪੇਸ਼ ਹੋ ਕੇ ਸਪਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਸ ਆਦੇਸ਼ ਨੂੰ ਸਵੀਕਾਰ ਕਰਦਿਆਂ ਪਿਛਲੇ ਦਿਨੀਂ ਅਕਾਲੀ ਦਲ ਦੇ 13 ਸਾਬਕਾ ਮੰਤਰੀਆਂ ਨੇ ਆਪੋ-ਆਪਣੇ ਸਪਸ਼ਟੀਕਰਨ ਦੇ ਦਿੱਤੇ ਸਨ। ਅੱਜ ਸ਼ੁੱਕਰਵਾਰ ਨੂੰ ਜਨਮੇਜਾ ਸਿੰਘ ਨੇ ਵੀ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ। ਇਸ ਤੋਂ ਪਹਿਲਾਂ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਮਹੇਸ਼ਇੰਦਰ ਸਿੰਘ ਗਰੇਵਾਲ, ਬਿਕਰਮ ਸਿੰਘ ਮਜੀਠੀਆ, ਸੁੱਚਾ ਸਿੰਘ ਲੰਗਾਹ, ਮਨਪ੍ਰੀਤ ਸਿੰਘ ਬਾਦਲ, ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੋਹਣ ਸਿੰਘ ਠੰਡਲ ਅਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਵੀ ਆਪਣਾ-ਆਪਣਾ ਸਪਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪ ਦਿੱਤਾ ਸੀ। ਹੁਣ ਸਿਰਫ਼ ਸਾਬਕਾ ਮੰਤਰੀ ਬੀਬੀ ਉਪਿੰਦਰਜੀਤ ਕੌਰ, ਹੀਰਾ ਸਿੰਘ ਗਾਬੜੀਆ ਅਤੇ ਸੁਰਜੀਤ ਸਿੰਘ ਰੱਖੜਾ ਵੱਲੋਂ ਆਪਣਾ ਸਪੱਸ਼ਟੀਕਰਨ ਸੌਂਪਿਆ ਜਾਣਾ ਬਾਕੀ ਹੈ।

RELATED ARTICLES
POPULAR POSTS