Breaking News
Home / ਕੈਨੇਡਾ / Front / ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ

ਚੰਡੀਗੜ੍ਹ ਗਰਨੇਡ ਹਮਲੇ ਦਾ ਇਕ ਆਰੋਪੀ ਗਿ੍ਫ਼ਤਾਰ


ਆਰੋਪੀ ਕੋਲੋਂ ਇਕ ਪਿਸਤੌਲ ਸਮੇਤ ਗੋਲਾ ਬਾਰੂਦ ਵੀ ਹੋਇਆ ਬਰਾਮਦ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ ’ਤੇ 11 ਸਤੰਬਰ ਨੂੰ ਹੋਏ ਗਰਨੇਡ ਅਟੈਕ ਮਾਮਲੇ ’ਚ ਪੁਲਿਸ ਨੇ ਇਕ ਆਰੋਪੀ ਨੂੰ ਗਿ੍ਰਫਤਾਰ ਕਰ ਲਿਆ ਹੈ। ਫੜਿਆ ਗਿਆ ਆਰੋਪੀ ਰੋਹਨ ਮਸੀਹ ਅੰਮਿ੍ਰਤਸਰ ਜ਼ਿਲ੍ਹੇ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਪੁਲਿਸ ਅਤੇ ਮੀਡੀਆ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਸ ਕੋਲੋਂ ਇਕ ਪਿਸਤੌਲ ਅਤੇ ਗੋਲਾ ਬਾਰੂਦ ਵੀ ਬਰਾਮਦ ਹੋਇਆ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਸ਼ੋਸ਼ਲ ਮੀਡੀਆ ’ਤੇ ਇਸ ਸਬੰਧੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਆਰੋਪੀ ਅੰਮਿ੍ਰਤਸਰ ਦੇ ਸਟੇਟ ਸਪੈਸ਼ਲ ਅਪ੍ਰੇਸ਼ਨ ਸੈਲ ਦੀ ਹਿਰਾਸਤ ’ਚ ਹੈ। ਸ਼ੁਰੂਆਤੀ ਜਾਂਚ ’ਚ ਰੋਹਨ ਨੇ ਗਰਨੇਡ ਹਮਲੇ ਦੀ ਗੱਲ ਕਬੂਲ ਕਰ ਲਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ’ਚ ਲੁਧਿਆਣਾ ਦੇ ਖੰਨਾ ਤੋਂ ਵੀ ਕੁੱਝ ਸ਼ੱਕੀ ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ। ਪੁਲਿਸ ਜਾਂਚ ਦੌਰਾਨ ਇਹ ਵੀ ਪਤਾ ਚਲਿਆ ਹੈ ਕਿ ਗਰਨੇਡ ਹਮਲਾ ਕਰਨ ਤੋਂ ਬਾਅਦ ਆਰੋਪੀ ਆਟੋ ’ਚ ਸਵਾਰ ਹੋ ਕੇ ਸੈਕਟਰ-18 ਪਹੁੰਚੇ ਅਤੇ ਇਸ ਤੋਂ ਬਾਅਦ ਉਹ ਆਟੋ ਵਿਚੋਂ ਉਤਰ ਕੇ ਰਿਹਾਇਸ਼ ਇਲਾਕੇ ਵੱਲ ਭੱਜ ਗਏ।

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …