-4.7 C
Toronto
Wednesday, December 3, 2025
spot_img
HomeਕੈਨੇਡਾFrontਹਰਿਆਣਾ ਵਿੱਚ ਚੋਣਾਂ ਤੋਂ ਬਾਅਦ ਭਾਜਪਾ ਸੱਤਾ ’ਚ ਪਰਤੀ ਤਾਂ ਮੁੱਖ ਮੰਤਰੀ...

ਹਰਿਆਣਾ ਵਿੱਚ ਚੋਣਾਂ ਤੋਂ ਬਾਅਦ ਭਾਜਪਾ ਸੱਤਾ ’ਚ ਪਰਤੀ ਤਾਂ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕਰਾਂਗਾ : ਅਨਿਲ ਵਿੱਜ

ਪਾਰਟੀ ਦਾ ਸਭ ਤੋਂ ਸੀਨੀਅਰ ਵਿਧਾਇਕ ਹੋਣ ਦਾ ਦਿੱਤਾ ਤਰਕ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ ਦੇ ਸਾਬਕਾ ਮੰਤਰੀ ਅਨਿਲ ਵਿੱਜ ਨੇ ਕਿਹਾ ਕਿ ਸੂਬੇ ਵਿੱਚ 5 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਜੇਕਰ ਪਾਰਟੀ ਸੱਤਾ ਵਿੱਚ ਪਰਤੀ ਹੈ ਤਾਂ ਉਹ ਮੁੱਖ ਮੰਤਰੀ ਅਹੁਦੇ ਲਈ ਦਾਅਵਾ ਪੇਸ਼ ਕਰਨਗੇ। ਛੇ ਵਾਰ ਦੇ ਵਿਧਾਇਕ ਵਿੱਜ ਦੀ ਇਸ ਟਿੱਪਣੀ ਤੋਂ ਪਹਿਲਾਂ ਹੀ ਭਾਜਪਾ ਸਪੱਸ਼ਟ ਕਰ ਚੁੱਕੀ ਹੈ ਕਿ ਜੇਕਰ ਉਹ ਸੱਤਾ ਵਿੱਚ ਪਰਤਦੀ ਹੈ ਤਾਂ ਨਾਇਬ ਸਿੰਘ ਸੈਣੀ ਹੀ ਮੁੱਖ ਮੰਤਰੀ ਰਹਿਣਗੇ। ਵਿੱਜ ਨੇ ਕਿਹਾ, ‘‘ਮੈਂ ਅੱਜ ਤੱਕ ਪਾਰਟੀ ਤੋਂ ਕਦੇ ਕੁਝ ਨਹੀਂ ਮੰਗਿਆ, ਹਰਿਆਣਾ ਦੇ ਲੋਕ ਮੈਨੂੰ ਮਿਲਣ ਲਈ ਆ ਰਹੇ ਹਨ। ਇੱਥੋਂ ਤੱਕ ਕਿ ਅੰਬਾਲਾ ਵਿੱਚ ਵੀ ਲੋਕ ਮੈਨੂੰ ਕਹਿੰਦੇ ਹਨ ਕਿ ਮੈਂ ਸਭ ਤੋਂ ਸੀਨੀਅਰ ਹਾਂ, ਪਰ ਮੈਂ ਮੁੱਖ ਮੰਤਰੀ ਨਹੀਂ ਬਣਿਆ। ਲੋਕਾਂ ਦੀ ਮੰਗ ਅਤੇ ਸੀਨੀਆਰਤਾ ਦੇ ਆਧਾਰ ’ਤੇ ਇਸ ਵਾਰ ਮੈਂ ਮੁੱਖ ਮੰਤਰੀ ਬਣਨ ਦਾ ਦਾਅਵਾ ਪੇਸ਼ ਕਰਾਂਗਾ।’’ ਅੰਬਾਲਾ ਕੈਂਟ ਤੋਂ ਵਿਧਾਇਕ ਵਿੱਜ ਨੇ ਕਿਹਾ, ‘‘ਪਾਰਟੀ ਮੈਨੂੰ ਮੁੱਖ ਮੰਤਰੀ ਬਣਾਉਂਦੀ ਜਾਂ ਨਹੀਂ, ਇਹ ਉਸ ’ਤੇ ਨਿਰਭਰ ਕਰਦਾ ਹੈ ਪਰ ਜੇਕਰ ਉਹ ਮੈਨੂੰ ਮੁੱਖ ਮੰਤਰੀ ਬਣਾਉਂਦੀ ਹੈ ਤਾਂ ਮੈਂ ਹਰਿਆਣਾ ਦੀ ਤਕਦੀਰ ਅਤੇ ਤਸਵੀਰ ਬਦਲ ਦੇਵਾਂਗਾ।’’
RELATED ARTICLES
POPULAR POSTS