![](https://parvasinewspaper.com/wp-content/uploads/2024/09/Accidentg.jpg)
ਦੁਪਹਿਰ ਦਾ ਖਾਣਾ ਖਾ ਰਹੇ ਮਨਰੇਗਾ ਮਜ਼ਦੂਰਾਂ ਨੂੰ ਟਰੱਕ ਨੇ ਦਰੜਿਆ
ਸੁਨਾਮ/ਬਿਊਰੋ ਨਿਊਜ਼
ਸੁਨਾਮ ਵਿਚ ਅੱਜ ਸੋਮਵਾਰ ਨੂੰ ਪਟਿਆਲਾ ਰੋਡ ’ਤੇ ਪੈਂਦੇ ਪਿੰਡ ਬਿਸ਼ਨਪੁਰਾ ਵਿਖੇ ਚਾਰ ਮਨਰੇਗਾ ਮਜ਼ਦੂਰਾਂ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ ਬਿਸ਼ਨਪੁਰਾ ਦੇ ਕੁਝ ਮਨਰੇਗਾ ਮਜ਼ਦੂਰ ਸੁਨਾਮ-ਪਟਿਆਲਾ ਸੜਕ ਦੇ ਕੰਢੇ ਝਾੜੀਆਂ ਦੀ ਕਟਾਈ ਕਰ ਰਹੇ ਸਨ। ਦੁਪਹਿਰ ਸਮੇਂ ਜਦੋਂ ਮਜ਼ਦੂਰ ਸੜਕ ਕਿਨਾਰੇ ਬੈਠ ਕੇ ਰੋਟੀ ਖਾ ਰਹੇ ਸਨ ਤਾਂ ਮਹਿਲਾਂ ਚੌਂਕ ਵਲੋਂ ਆ ਰਿਹਾ ਇਕ ਟਰੱਕ ਮਜ਼ਦੂਰਾਂ ’ਤੇ ਜਾ ਚੜ੍ਹਿਆ, ਜਿਸ ਕਾਰਨ ਚਾਰ ਮਨਰੇਗਾ ਮਜ਼ਦੂਰਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਨ੍ਹਾਂ ਮਿ੍ਰਤਕਾਂ ਵਿਚ ਇਕ ਮਹਿਲਾ ਵੀ ਸ਼ਾਮਲ ਹੈ। ਇਸ ਭਿਆਨਕ ਸੜਕ ਹਾਦਸੇ ਤੋਂ ਬਾਅਦ ਮਨਰੇਗਾ ਮਜ਼ਦੂਰਾਂ ਨੇ ਇਕੱਠੇ ਹੋ ਕੇ ਸੜਕ ’ਤੇ ਆਵਾਜਾਈ ਬੰਦ ਕਰ ਦਿੱਤੀ। ਹਾਦਸੇ ਦਾ ਪਤਾ ਲੱਗਦਿਆਂ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।