ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸਰਬਸੰਮਤੀ ਨਾਲ ਲਿਆ ਗਿਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਕੇਜਰੀਵਾਲ ਸਰਕਾਰ ’ਚ ਸਿੱਖਿਆ ਮੰਤਰੀ ਰਹੀ ਆਤਿਸ਼ੀ ਹੁਣ ਦਿੱਲੀ ਦੀ ਨਵੀਂ ਮੁੱਖ ਮੰਤਰੀ ਹੋਵੇਗੀ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਆਤਿਸ਼ੀ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ’ਤੇ ਸਾਰੇ ਵਿਧਾਇਕ ਸਹਿਮਤ ਹੋ ਗਏ। ਜਦਕਿ ਗੋਪਾਲ ਰਾਏ ਵੱਲੋਂ ਆਤਿਸ਼ੀ ਦੇ ਨਾਮ ਦਾ ਐਲਾਨ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਅਸੀਂ ਵਿਸ਼ੇਸ਼ ਪ੍ਰਸਥਿਤੀਆਂ ’ਚ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਇਮਾਨਦਾਰੀ ’ਤੇ ਲਗਾਤਾਰ ਚਿੱਕੜ ਉਛਾਲਿਆ ਜਾ ਰਿਹਾ ਸੀ। ਹੁਣ ਉਹ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ’ਤੇ ਨਹੀਂ ਬੈਠਣਗੇ ਜਦੋਂ ਤੱਕ ਦਿੱਲੀ ਦੀ ਜਨਤਾ ਉਨ੍ਹਾਂ ਨੂੰ ਦੁਬਾਰਾ ਨਹੀਂ ਚੁਣ ਲੈਂਦੀ। ਉਧਰ ਆਤਿਸ਼ੀ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੈਂ ਆਪਣੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੀ ਹਾਂ, ਜਿਨ੍ਹਾਂ ਨੇ ਮੈਨੂੰ ਇੰਨੀ ਵੱਡੀ ਜ਼ਿੰਮੇਵਾਰੀ ਦੇ ਕਾਬਲ ਸਮਝਿਆ। ਉਨ੍ਹਾਂ ਦਿੱਲੀ ਦੀ ਸਮੂਹ ਜਨਤਾ ਨੂੰ ਕਿਹਾ ਕਿ ਨਾ ਤਾਂ ਮੈਨੂੰ ਕਈ ਵਧਾਈ ਦਿਓ ਅਤੇ ਨਾ ਹੀ ਮੈਨੂੰ ਹਾਰ ਪਹਿਨਾਵੇ। ਉਨ੍ਹਾਂ ਕਿਹਾ ਕਿ ਇਹ ਮੇਰੇ ਲਈ ਅਤੇ ਦਿੱਲੀ ਵਾਸੀਆਂ ਲਈ ਬਹੁਤ ਦੁੱਖ ਦੀ ਘੜੀ ਹੈ ਕਿ ਉਨ੍ਹਾਂ ਦੇ ਚਹੇਤੇ ਮੁੱਖ ਮੰਤਰੀ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਾ ਪਿਆ।
Check Also
ਪੰਜਾਬ ’ਚ 1 ਜਨਵਰੀ ਤੋਂ ਆਫਲਾਈਨ ਵੈਰੀਫਿਕੇਸ਼ਨ ਹੋਵੇਗੀ ਬੰਦ
ਵੈਰੀਫਿਕੇਸ਼ਨ ਨਾਲ ਸੰਬੰਧਿਤ ਸਾਰੀਆਂ ਸੇਵਾਵਾਂ ਆਨਲਾਈਨ ਹੋਣਗੀਆਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ 1 ਜਨਵਰੀ ਤੋਂ ਵੈਰੀਫਿਕੇਸ਼ਨ …