Breaking News
Home / ਕੈਨੇਡਾ / Front / ਭਾਰਤ ਦੀ ਹਾਕੀ ਟੀਮ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਜਿੱਤੀ

ਭਾਰਤ ਦੀ ਹਾਕੀ ਟੀਮ ਨੇ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਜਿੱਤੀ

ਫਾਈਨਲ ਮੈਚ ਵਿਚ ਚੀਨ ਨੂੰ 1-0 ਨਾਲ ਹਰਾਇਆ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ਦੀ ਹਾਕੀ ਟੀਮ ਨੇ ਲਗਾਤਾਰ ਦੂਜੀ ਅਤੇ ਓਵਰ ਆਲ ਪੰਜਵੀਂ ਵਾਰ ਏਸ਼ੀਅਨ ਚੈਂਪੀਅਨ ਟਰਾਫੀ ਆਪਣੇ ਨਾਮ ਕਰ ਲਈ ਹੈ। ਅੱਜ ਮੰਗਲਵਾਰ ਨੂੰ ਹੋਏ ਫਾਈਨਲ ਮੁਕਾਬਲੇ ਵਿਚ ਭਾਰਤ ਨੇ ਚੀਨ ਦੀ ਟੀਮ ਨੂੰ 1-0 ਨਾਲ ਹਰਾ ਦਿੱਤਾ। ਇਹ ਫਾਈਨਲ ਮੁਕਾਬਲਾ ਚੀਨ ਦੇ ਇਕ ਸ਼ਹਿਰ ਵਿਚ ਖੇਡਿਆ ਗਿਆ ਹੈ। ਇਹ ਵੀ ਦੱਸਣਯੋਗ ਹੈ ਕਿ ਭਾਰਤ ਦੀ ਹਾਕੀ ਟੀਮ ਨੇ ਇਸ ਚੈਂਪੀਅਨਸ਼ਿਪ ਵਿਚ ਸਾਰੇ ਮੈਚ ਜਿੱਤੇ ਹਨ। ਫਾਈਨਲ ਮੈਚ ਵਿਚ ਭਾਰਤ ਲਈ ਇਕ ਮਾਤਰ ਗੋਲ ਜੁਗਰਾਜ ਸਿੰਘ ਨੇ ਕੀਤਾ ਅਤੇ ਚੀਨ ਦੀ ਟੀਮ ਚਾਰ ਕੁਆਰਟਰ ਤੋਂ ਬਾਅਦ ਵੀ ਕੋਈ ਗੋਲ ਨਹੀਂ ਕਰ ਸਕੀ।

Check Also

ਭਾਜਪਾ ਨੇ ਲੁਧਿਆਣਾ ਪੱਛਮੀ ਤੋਂ ਜੀਵਨ ਗੁਪਤਾ ਨੂੰ ਬਣਾਇਆ ਉਮੀਦਵਾਰ

ਲੁਧਿਆਣਾ ਜ਼ਿਮਨੀ ਚੋਣ ਲਈ 19 ਜੂਨ ਨੂੰ ਪੈਣੀਆਂ ਹਨ ਵੋਟਾਂ ਲੁਧਿਆਣਾ/ਬਿਊਰੋ ਨਿਊਜ਼ : ਨਾਮਜ਼ਦਗੀਆਂ ਭਰਨ …