ਸਰਕਾਰੀ ਸਹੂਲਤਾਂ ਲੈਣ ਤੋਂ ਵੀ ਕੀਤਾ ਇਨਕਾਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਅਰਵਿੰਦ ਕੇਜਰੀਵਾਲ ਇਕ ਹਫ਼ਤੇ ਅੰਦਰ ਆਪਣੀ ਸਰਕਾਰੀ ਰਿਹਾਇਸ਼ ਵੀ ਛੱਡ ਦੇਣਗੇ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਕਿਹਾ ਕਿ ਅਸੀਂ ਉਨ੍ਹਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਉਨ੍ਹਾਂ ਨੂੰ ਸਰਕਾਰੀ ਰਿਹਾਇਸ਼ ਨਾ ਛੱਡਣ ਦੀ ਅਪੀਲ ਕੀਤੀ ਸੀ ਪ੍ਰੰਤੂ ਉਹ ਨਹੀਂ ਮੰਨੇ। ਸੰਜੇ ਸਿੰਘ ਨੇ ਕਿਹਾ ਕਿ ਕੇਜਰੀਵਾਲ ਸਰਕਾਰੀ ਸਹੂਲਤਾਂ ਨੂੰ ਵੀ ਛੱਡਣ ਜਾ ਰਹੇ ਹਨ ਅਤੇ ਸਾਨੂੰ ਇਸ ਸਭ ਦੀ ਬਹੁਤ ਚਿੰਤਾ ਹੈ। ਕਿਉਕਿ ਕੇਜਰੀਵਾਲ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਜਦੋਂ ਉਨ੍ਹਾਂ ਦੇ ਮਾਤਾ-ਪਿਤਾ ਘਰ ’ਚ ਮੌਜੂਦ ਸਨ ਉਦੋਂ ਵੀ ਉਨ੍ਹਾਂ ’ਤੇ ਹਮਲਾ ਹੋਇਆ ਸੀ। ਉਨ੍ਹਾਂ ਅੱਗੇ ਕਿਹਾ ਕਿ ਅਜੇ ਇਹ ਤੈਅ ਨਹੀਂ ਹੋਇਆ ਕਿ ਅਰਵਿੰਦ ਕੇਜਰੀਵਾਲ ਕਿੱਥੇ ਰਹਿਣਗੇ। ਜ਼ਿਕਰਯੋਗ ਹੈ ਕਿ ਦਿੱਲੀ ਸ਼ਰਾਬ ਨੀਤੀ ਘੁਟਾਲਾ ਮਾਮਲੇ ’ਚ ਕੇਜਰੀਵਾਲ ਲੰਘੀ 13 ਸਤੰਬਰ ਨੂੰ ਜ਼ਮਾਨਤ ’ਤੇ ਜੇਲ੍ਹ ਤੋਂ ਰਿਹਾਅ ਹੋਏ ਸਨ ਅਤੇ ਲੰਘੇ ਕੱਲ੍ਹ ਉਨ੍ਹਾਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
Check Also
‘ਆਪ’ ਸਰਕਾਰ ਨੇ ਬਜਟ ਦੀ ਕੀਤੀ ਤਾਰੀਫ ਅਤੇ ਵਿਰੋਧੀਆਂ ਨੇ ਬਜਟ ਨੂੰ ਭੰਡਿਆ
ਬਾਜਵਾ ਨੇ ਕਿਹਾ : ਪੰਜਾਬ ਸਰਕਾਰ ਨੇ ਬਜਟ ’ਚ ਹਰ ਵਰਗ ਨੂੰ ਅਣਡਿੱਠ ਕੀਤਾ ਚੰਡੀਗੜ੍ਹ/ਬਿਊਰੋ …