Breaking News
Home / ਕੈਨੇਡਾ / Front / ਹਰਿਆਣਾ ਵਿਧਾਨ ਸਭਾ ਚੋਣਾਂ ਲਈ 1031 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ

ਹਰਿਆਣਾ ਵਿਧਾਨ ਸਭਾ ਚੋਣਾਂ ਲਈ 1031 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ

2 ਕਰੋੜ 03 ਲੱਖ ਵੋਟਰ ਕਰਨਗੇ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਉਂਦੀ 5 ਅਕਤੂਬਰ ਨੂੰ ਵੋਟਾਂ ਪੈਣੀਆਂ ਹਨ ਅਤੇ ਇਨ੍ਹਾਂ  ਵੋਟਾਂ ਲਈ 1031 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰ ਗਏ ਹਨ। ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਸੂਬੇ ਦੇ 2 ਕਰੋੜ, 3 ਲੱਖ, 54 ਹਜ਼ਾਰ, 350 ਵੋਟਰ ਕਰਨਗੇ। ਇਹ ਜਾਣਕਾਰੀ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਪੰਕਜ ਅਗਰਵਾਲ ਵਲੋਂ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ 1559 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਸਨ ਅਤੇ ਇਨ੍ਹਾਂ ਵਿੱਚੋਂ 1221 ਉਮੀਦਵਾਰਾਂ ਦੇ ਪੱਤਰ ਸਹੀ ਪਾਏ ਗਏ। ਉਨ੍ਹਾਂ ਦੱਸਿਆ ਕਿ 338 ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਵਿੱਚ ਗਲਤੀਆਂ ਪਾਏ ਜਾਣ ਕਰਕੇ ਰੱਦ ਹੋਏ ਹਨ ਅਤੇ ਸੂਬੇ ’ਚ 190 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਗਏ ਹਨ। ਇਸ ਦੇ ਚੱਲਦਿਆਂ ਚੋਣ ਮੈਦਾਨ ਵਿੱਚ 1031 ਉਮੀਦਵਾਰ ਰਹਿ ਗਏ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਵਿਚ 5 ਅਕਤੂਬਰ ਨੂੰ ਪੈਣ ਵਾਲੀਆਂ ਵਿਧਾਨ ਸਭਾ ਦੀਆਂ ਵੋਟਾਂ ਦੇ ਨਤੀਜੇ 8 ਅਕਤੂਬਰ ਨੂੰ ਆਉਣਗੇ।

Check Also

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ …