ਕਿਹਾ : ਜੰਮੂ-ਕਸ਼ਮੀਰ ਦੇ ਨੌਜਵਾਨਾਂ ਦਾ ਲੋਕਤੰਤਰ ਵਿਚ ਭਰੋਸਾ ਹੋਇਆ ਬਹਾਲ
ਸ੍ਰੀਨਗਰ/ਬਿਊਰੋ ਨਿਊਜ਼ : ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਹਾ ਕਿ ਮੈਂ ਦੇਸ਼ ਦੀ ਸੰਸਦ ’ਚ ਵੀ ਕਿਹਾ ਸੀ ਅਤੇ ਅੱਜ ਫਿਰ ਤੋਂ ਕਹਿ ਰਿਹਾ ਹਾਂ ਕਿ ਜੰਮੂ-ਕਸ਼ਮੀਰ ਨੂੰ ਮੁੜ ਤੋਂ ਰਾਜ ਦਾ ਦਰਜਾ ਦਿਆਂਗੇ। ਉਨ੍ਹਾਂ ਕਿਹਾ ਕਿ ਇਸ ਵਾਅਦੇ ਨੂੰ ਸਿਰਫ਼ ਭਾਰਤੀ ਜਨਤਾ ਪਾਰਟੀ ਹੀ ਪੂਰਾ ਕਰ ਸਕਦੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਅੱਗੇ ਕਿਹਾ ਕਿ ਜੰਮੂ-ਕਸ਼ਮੀਰ ਦੇ ਨੌਜਵਾਨਾਂ ਦਾ ਲੋਕਤੰਤਰ ਵਿਚ ਮੁੜ ਤੋਂ ਭਰੋਸਾ ਬਹਾਲ ਹੋਇਆ ਹੈ, ਜਿਸ ਚਲਦਿਆਂ ਉਨ੍ਹਾਂ ਲੰਘੀ 18 ਸਤੰਬਰ ਨੂੰ ਰਿਕਾਰਡ ਤੋੜ ਵੋਟਾਂ ਪਾਈਆਂ। ਉਨ੍ਹਾਂ ਕਿਹਾ ਕਿ ਮੇਰੀ ਤੁਹਾਨੂੰ ਸਾਰਿਆਂ ਨੂੰ ਅਪੀਲ ਹੈ ਕਿ 25 ਸਤੰਬਰ ਨੂੰ ਵੋਟਿੰਗ ਦੇ ਸਾਰੇ ਰਿਕਾਰਡ ਤੋੜ ਦਿਓ। ਇਸ ਤੋਂ ਪਹਿਲਾਂ ਉਨ੍ਹਾਂ ਨੈਸ਼ਨਲ ਕਾਨਫਰੰਸ, ਪੀਡੀਪੀ ਅਤੇ ਕਾਂਗਰਸ ਪਾਰਟੀ ’ਤੇ ਤੰਜ ਕਸਦਿਆਂ ਕਿਹਾ ਕਿ ਇਨ੍ਹਾਂ ਤਿੰਨੋਂ ਖਾਨਦਾਨਾਂ ਨੇ ਘਾਟੀ ’ਚ ਆਪਣੀ ਦੁਕਾਨਦਾਰੀ ਚਲਾਉਣ ਲਈ ਹਮੇਸ਼ਾ ਹੀ ਨਫ਼ਰਤ ਦਾ ਸਮਾਨ ਵੇਚਿਆ ਹੈ। ਇਸੇ ਕਾਰਨ ਜੰਮੂ-ਕਸ਼ਮੀਰ ਦੇ ਨੌਜਵਾਨ ਤਰੱਕੀ ਨਹੀਂ ਕਰ ਸਕੇ। ਜ਼ਿਕਰਯੋਗ ਹੈ ਕਿ ਲੰਘੇ 6 ਦਿਨਾਂ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜੰਮੂ-ਕਸ਼ਮੀਰ ਦਾ ਇਹ ਦੂਜਾ ਦੌਰਾ ਹੈ।
Check Also
ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ
ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …