-1.6 C
Toronto
Tuesday, February 10, 2026
spot_img
HomeਕੈਨੇਡਾFrontਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ...

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ


ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ
ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਕੁੱਝ ਸਿੱਖ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਹ ਪੱਤਰ ਸਿੱਖ ਆਗੂਆਂ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੇ ਖਿਲਾਫ਼ ਦਿੱਤਾ ਗਿਆ ਹੈ। ਜਿਸ ਰਾਹੀਂ ਸਿੱਖ ਆਗੂਆਂ ਨੇ ਸਾਲ 2000 ’ਚ ਬੀਬੀ ਜਗੀਰ ਕੌਰ ਦੀ ਧੀ ਹਰਪ੍ਰੀਤ ਕੌਰ ਦੀ ਹੋਈ ਮੌਤ ਦੇ ਮਾਮਲੇ ਦੀ ਜਾਂਚ ਕਰਨ ਦੀ ਮੰਗ ਕੀਤੀ ਗਈ ਹੈ। ਪੱਤਰ ਲਿਖਣ ਵਾਲੇ ਆਗੂਆਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਕੋਲੋਂ ਮੰਗ ਕੀਤੀ ਕਿ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕੀਤਾ ਜਾਵੇ ਅਤੇ ਉਸ ਨੂੰ ਸਿੱਖ ਪੰਥ ਦੀ ਰਵਾਇਤ ਅਨੁਸਾਰ ਸਜ਼ਾ ਦਿੱਤੀ ਜਾਵੇ। ਜ਼ਿਕਰਯੋਗ ਹੈ ਸਾਲ 2000 ਵਿਚ ਬੀਬੀ ਜਗੀਰ ਕੌਰ ਧੀ ਹਰਪ੍ਰੀਤ ਕੌਰ ਨੇ ਆਪਣੀ ਮਰਜ਼ੀ ਨਾਲ ਵਿਆਹ ਕਰਵਾ ਲਿਆ ਸੀ ਅਤੇ ਕੁੱਝ ਦਿਨਾਂ ਬਾਅਦ ਹਰਪ੍ਰੀਤ ਕੌਰ ਦੀ ਮੌਤ ਹੋ ਗਈ ਸੀ। ਧਿਆਨ ਰਹੇ ਕਿ ਇਹ ਸਾਰਾ ਮਾਮਲਾ ਭਾਰਤ ਦੀ ਸਰਵਉਚ ਅਦਾਲਤ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹੈ।

RELATED ARTICLES
POPULAR POSTS