ਨਵੀਂ ਦਿੱਲੀ : ਕੇਜਰੀਵਾਲ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਸਰਕਾਰ ‘ਚ ਸਿੱਖਿਆ ਮੰਤਰੀ ਰਹੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਆਤਿਸ਼ੀ 21 ਸਤੰਬਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੇਗੀ। ਇਸ ਤੋਂ ਪਹਿਲਾਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਆਤਿਸ਼ੀ ਦੇ ਨਾਮ ਦਾ ਪ੍ਰਸਤਾਵ ਰੱਖਿਆ, ਜਿਸ ‘ਤੇ ਸਾਰੇ ਵਿਧਾਇਕ ਸਹਿਮਤ ਹੋ ਗਏ। ਜਦਕਿ ਗੋਪਾਲ ਰਾਏ ਵੱਲੋਂ ਆਤਿਸ਼ੀ ਦੇ ਨਾਮ ਦਾ ਐਲਾਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਉਦੋਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਣਗੇ ਜਦੋਂ ਤੱਕ ਦਿੱਲੀ ਦੀ ਜਨਤਾ ਉਨ੍ਹਾਂ ਨੂੰ ਦੁਬਾਰਾ ਨਹੀਂ ਚੁਣ ਲੈਂਦੀ।