-7.9 C
Toronto
Monday, January 19, 2026
spot_img
Homeਭਾਰਤਹਰਿਆਣਾ ਦੇ ਉਚਾਨਾ 'ਚ ਹੋਈ ਕਿਸਾਨਾਂ ਦੀ ਮਹਾਂਪੰਚਾਇਤ

ਹਰਿਆਣਾ ਦੇ ਉਚਾਨਾ ‘ਚ ਹੋਈ ਕਿਸਾਨਾਂ ਦੀ ਮਹਾਂਪੰਚਾਇਤ

ਮਹਾਪੰਚਾਇਤ ‘ਚ ਕਿਸਾਨਾਂ ਨੇ ਕੇਂਦਰ ਸਰਕਾਰ ਖਿਲਾਫ ਆਵਾਜ਼ ਬੁਲੰਦ ਕੀਤੀ
ਚੰਡੀਗੜ੍ਹ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ-ਮਜ਼ਦੂਰ ਮੋਰਚਾ ਵੱਲੋਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਤੇ ਹੋਰ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ ਦਿਨੀਂ ਹਰਿਆਣਾ ਦੇ ਉਚਾਨਾ ਵਿੱਚ ਕਿਸਾਨ ਮਹਾਪੰਚਾਇਤ ਕੀਤੀ ਗਈ।
ਹਰਿਆਣਾ ਪੁਲਿਸ ਨੇ ਕਿਸਾਨਾਂ ਦੇ ਹਰਿਆਣਾ ਵਿੱਚ ਦਾਖਲੇ ਰੋਕਣ ਲਈ ਹਰਿਆਣਾ ਦੀਆਂ ਹੱਦਾਂ ‘ਤੇ ਵੱਡੇ-ਵੱਡੇ ਪੱਥਰ ਲਗਾ ਕੇ ਰਾਹ ਬੰਦ ਕਰਨ ਦੀ ਕੋਸ਼ਿਸ਼ ਕੀਤੀ ਪਰ ਪੰਜਾਬ ਤੇ ਹਰਿਆਣਾ ਭਰ ਤੋਂ ਵੱਡੀ ਗਿਣਤੀ ਕਿਸਾਨ ਮਹਾਪੰਚਾਇਤ ਵਿੱਚ ਪਹੁੰਚੇ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵੱਈਏ ਖ਼ਿਲਾਫ਼ ਇਕਜੁੱਟ ਹੋ ਕੇ ਆਵਾਜ਼ ਬੁਲੰਦ ਕੀਤੀ।
ਕਿਸਾਨਾਂ ਨੇ ਹੁਣ 22 ਸਤੰਬਰ ਨੂੰ ਕੁਰੂਕਸ਼ੇਤਰ ਦੇ ਪਿਪਲੀ ਵਿੱਚ ਕਿਸਾਨ ਮਹਾਪੰਚਾਇਤ ਸੱਦੀ ਹੈ। ਇਸ ਮਹਾਪੰਚਾਇਤ ਵਿੱਚ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਨ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਅਮਰਜੀਤ ਸਿੰਘ ਮੋੜੀ, ਲਖਵਿੰਦਰ ਸਿੰਘ ਔਲਖ, ਜਰਨੈਲ ਸਿੰਘ ਚਾਹਲ, ਮਨਜੀਤ ਰਾਏ, ਜਸਵਿੰਦਰ ਲੌਂਗੋਵਾਲ, ਸ਼ਾਂਤਾਕੁਮਾਰ, ਹਰਪਾਲ ਚੌਧਰੀ, ਜਸਦੇਵ ਸਿੰਘ ਤੇ ਹੋਰਾਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2011 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਪੱਤਰ ਲਿਖ ਕੇ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਕੀਤੀ ਸੀ ਪਰ ਮੋਦੀ ਖੁਦ ਸੱਤਾ ਵਿੱਚ ਆ ਕੇ ਇਹ ਗਾਰੰਟੀ ਦੇਣਾ ਭੁੱਲ ਗਏ ਹਨ। ਅਜਿਹਾ ਕਰ ਕੇ ਮੋਦੀ ਨੇ ਕਿਸਾਨਾਂ ਨਾਲ ਵਾਅਦਾ ਖਿਲਾਫੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸੇ ਮੰਗ ਨੂੰ ਲੈ ਕੇ ਦਿੱਲੀ ਦੀਆਂ ਬਰੂਹਾਂ ‘ਤੇ 13 ਮਹੀਨੇ ਚੱਲੇ ਕਿਸਾਨ ਅੰਦੋਲਨ ਵਿੱਚ 800 ਤੋਂ ਵੱਧ ਕਿਸਾਨ ਸ਼ਹੀਦ ਹੋ ਗਏ ਪਰ ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ।

RELATED ARTICLES
POPULAR POSTS