ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦੇ ਦੂਜੇ ਫੇਜ਼ ਦਾ ਕੀਤਾ ਗਿਆ ਉਦਘਾਟਨ
ਅਹਿਮਦਾਬਾਦ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਹਿਮਦਾਬਾਦ ਮੈਟਰੋ ਰੇਲ ਪ੍ਰਾਜੈਕਟ ਦੇ ਦੂਜੇ ਫੇਜ਼ ਦੇ 20 ਕਿਲੋਮੀਟਰ ਲੰਬੇ ਕੋਰੀਡੋਰ ਦਾ ਉਦਘਾਟਨ ਕੀਤਾ। ਉਨ੍ਹਾਂ ਇਸ ਮੌਕੇ ਮੈਟਰੋ ਵਿਚ ਸਫਰ ਕਰਦਿਆਂ ਨੌਜਵਾਨ ਮੁਸਾਫਰਾਂ ਨਾਲ ਗੱਲਬਾਤ ਵੀ ਕੀਤੀ। ਇਸ ਮੌਕੇ ਗੁਜਰਾਤ ਦੇ ਰਾਜਪਾਲ ਅਚਾਰੀਆ ਦੇਵਵਰਤ ਅਤੇ ਮੁੱਖ ਮੰਤਰੀ ਭੁਪੇਂਦਰ ਪਟੇਲ ਵੀ ਉਨ੍ਹਾਂ ਦੇ ਨਾਲ ਸਨ। ਮੋਦੀ ਨੇ ਆਪਣੀ ਮੈਟਰੋ ਸਵਾਰੀ ਦੀਆਂ ਤਸਵੀਰਾਂ ਆਪਣੇ ‘ਐਕਸ’ ਹੈਂਡਲ ਉਤੇ ਸ਼ੇਅਰ ਕੀਤੀਆਂ ਹਨ। ਜ਼ਿਕਰਯੋਗ ਹੈ ਕਿ ਅਹਿਮਦਾਬਾਦ ਮੈਟਰੋ ਪ੍ਰਾਜੈਕਟ ਦਾ ਦੂਜਾ ਫੇਜ਼ ਮੋਟੇਰਾ ਸਥਿਤ ਨਰਿੰਦਰ ਮੋਦੀ ਕ੍ਰਿਕਟ ਸਟੇਡੀਅਮ ਅਤੇ ਗਾਂਧੀਨਗਰ ਸੈਕਟਰ 1 ਨੂੰ ਮੈਟਰੋ ਨਾਲ ਜੋੜੇਗਾ।
Check Also
ਸ੍ਰੀ ਅਮਰਨਾਥ ਯਾਤਰਾ ਲਈ ਰਜਿਸਟ੍ਰੇਸ਼ਨ ਹੋਈ ਸ਼ੁਰੂ
3 ਜੁਲਾਈ ਤੋਂ ਲੈ ਕੇ 9 ਅਗਸਤ ਤੱਕ ਚੱਲੇਗੀ ਅਮਰਨਾਥ ਯਾਤਰਾ ਸ੍ਰੀਨਗਰ/ਬਿਊਰੋ ਨਿਊਜ਼ : ਅਮਰਨਾਥ …