ਚੰਡੀਗੜ੍ਹ : ਸੰਤ ਸਮਾਜ ਦੇ ਮੁਖੀ ਹਰਨਾਮ ਸਿੰਘ ਖਾਲਸਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨੂੰ ਹਮਾਇਤ ਦੇਣ ਦੇ ਐਲਾਨ ਤੋਂ ਬਾਅਦ ਸੰਤ ਸਮਾਜ ਵਿੱਚ ਬਿਖੇੜਾ ਖੜ੍ਹਾ ਹੋ ਗਿਆ ਹੈ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਖਾਲਸਾ ਨੇ ਸੰਤ ਸਮਾਜ ਦੀਆਂ ਸਾਰੀਆਂ ਜਥੇਬੰਦੀਆਂ ਦੀ ਸਹਿਮਤੀ ਨਾਲ ਇਹ ਫੈਸਲਾ ਨਹੀਂ ਲਿਆ। ਇਸ ਫੈਸਲੇ ਖਿਲਾਫ ਸਭ ਤੋਂ ਵੱਡੀ ਬਗਾਵਤ ਨਾਨਕਸਰ ਕਲੇਰਾਂ ਵਾਲੀ ਸੰਪਰਦਾ ਨੇ ਕੀਤੀ ਹੈ। ਉਨ੍ਹਾਂ ਨੇ ਸੰਗਤ ਦੇ ਨਾਂ ਅਪੀਲ ਜਾਰੀ ਕਰਕੇ ਕਿਹਾ ਹੈ ਕਿ “ਸੰਤ ਸਮਾਜ ਦੇ ਮੁਖੀ ਵੱਲੋਂ ਸਮੂਹ ਸੰਤ ਸਮਾਜ ਵੱਲੋਂ ਅਕਾਲੀ ਦਲ ਨੂੰ ਹਮਾਇਤ ਦੇ ਫੈਸਲੇ ਨਾਲ ਅਸੀਂ ਸਹਿਮਤ ਨਹੀਂ ਹਾਂ। ਅਸੀਂ ਸਾਰੇ ਸੰਤ ਸਮਾਜ ਤੇ ਦਮਦਮੀ ਟਕਸਾਲ ਸੰਗਰਾਵਾਂ ਵੱਲੋਂ ਸਪੱਸ਼ਟ ਕਰ ਦੇਣਾ ਚਾਹੁੰਦੇ ਹਾਂ ਕਿ ਸੰਤ ਸਮਾਜ ਤੇ ਦਮਦਮੀ ਟਕਸਾਲ ਨਿਰੋਲ ਧਾਰਮਿਕ ਤੇ ਆਜ਼ਾਦ ਸੰਸਥਾਵਾਂ ਹਨ, ਸਾਡਾ ਕਿਸੇ ਵਿਸ਼ੇਸ਼ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …