Breaking News
Home / ਪੰਜਾਬ / ਮਾਲਵਿੰਦਰ ਸਿੰਘ ਮਾਲੀ ਨੂੰ 1 ਅਕਤੂਬਰ ਤੱਕ ਪਟਿਆਲਾ ਜੇਲ੍ਹ ਭੇਜਿਆ

ਮਾਲਵਿੰਦਰ ਸਿੰਘ ਮਾਲੀ ਨੂੰ 1 ਅਕਤੂਬਰ ਤੱਕ ਪਟਿਆਲਾ ਜੇਲ੍ਹ ਭੇਜਿਆ

ਚੰਡੀਗੜ੍ਹ : ਮੋਹਾਲੀ ਅਦਾਲਤ ਨੇ ਨਵਜੋਤ ਸਿੱਧੂ ਦੇ ਸਿਆਸੀ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੂੰ 1 ਅਕਤੂਬਰ ਤੱਕ ਪਟਿਆਲਾ ਜੇਲ੍ਹ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਮੋਹਾਲੀ ਪੁਲਿਸ ਵੱਲੋਂ ਮਾਲੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਧਰ ਕਾਂਗਰਸੀ ਆਗੂਆਂ ਨੇ ਮਾਲੀ ਦੀ ਗ੍ਰਿਫ਼ਤਾਰੀ ਨੂੰ ਡਿਜੀਟਲ ਐਮਰਜੈਂਸੀ ਦੱਸਿਆ ਹੈ। ਗੁਰਦਾਸਪੁਰ ਤੋਂ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ਼ੋਸ਼ਲ ਮੀਡੀਆ ‘ਤੇ ਪਰਿਵਰਤਨ ਦੀਆਂ ਗੱਲਾਂ ਕਰਕੇ ਸੱਤਾ ‘ਚ ਆਈ ਆਮ ਆਦਮੀ ਪਾਰਟੀ ਅੱਜ ਸ਼ੋਸ਼ਲ ਮੀਡੀਆ ‘ਤੇ ਸਰਕਾਰ ਖਿਲਾਫ਼ ਬੋਲਣ ਵਾਲੇ ਲੋਕਾਂ ਦੀ ਅਵਾਜ਼ ਨੂੰ ਦਬਾਉਣ ‘ਚ ਲੱਗੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਾਜਾ ਵੜਿੰਗ ਨੇ ਕਿਹਾ ਰਾਜਨੀਤਿਕ ਮਾਹਿਰ ਮਾਲਵਿੰਦਰ ਸਿੰਘ ਮਾਲੀ ਨੂੰ ਪੰਜਾਬ ਪੁਲਿਸ ਨੇ ਬਿਨਾ ਵਾਰੰਟ ਗ੍ਰਿਫ਼ਤਾਰ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਮਾਲੀ ਦੀ ਗ੍ਰਿਫਤਾਰੀ ਨੂੰ ‘ਆਪ’ ਸਰਕਾਰ ਦੀ ਤਾਨਾਸ਼ਾਹੀ ਕਰਾਰ ਦਿੱਤਾ ਹੈ। ਉਧਰ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਵੀ ਮਾਲੀ ਦੀ ਗ੍ਰਿਫ਼ਤਾਰੀ ‘ਤੇ ਸਵਾਲ ਚੁੱਕੇ ਅਤੇ ਉਨ੍ਹਾਂ ਮਾਲੀ ਨੂੰ ਤੁਰੰਤ ਰਿਹਾਅ ਕਰਨ ਦੀ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ।

 

Check Also

ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ

  ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …