ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਖਿਲਾਫ ਦਿੱਤੇ ਬਿਆਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ, ”ਭਾਰਤੀ ਜਨਤਾ ਪਾਰਟੀ ਵਿੱਚ ਇੱਕ ਨਹੀਂ ਬਲਕਿ ਦੋ ਕੰਗਨਾ ਰਣੌਤ ਹਨ, ਜੋ ਬੇਤੁਕੇ ਬਿਆਨ ਦਿੰਦੇ ਰਹਿੰਦੇ ਹਨ।” ਕਾਂਗਰਸੀ ਸੰਸਦ ਮੈਂਬਰ ਨੇ ਕਿਹਾ ਕਿ ਰਾਹੁਲ ਗਾਂਧੀ ਨੇ ਰਵਨੀਤ ਸਿੰਘ ਬਿੱਟੂ ਨੂੰ ਉਂਗਲ ਫੜ ਕੇ ਸਿਆਸਤ ਸਿਖਾਈ ਹੈ। ਇਸ ਵਾਸਤੇ ਇਹ ਬਿਆਨ ਅਤਿ ਨਿੰਦਣਯੋਗ ਹੈ।

