Breaking News
Home / ਪੰਜਾਬ / ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਕੜਵਲ ਦੀ ਪਤਨੀ ‘ਤੇ ਅਣਪਛਾਤੇ ਹਥਿਆਰਬੰਦਾਂ ਨੇ ਕੀਤਾ ਹਮਲਾ

ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਕੜਵਲ ਦੀ ਪਤਨੀ ‘ਤੇ ਅਣਪਛਾਤੇ ਹਥਿਆਰਬੰਦਾਂ ਨੇ ਕੀਤਾ ਹਮਲਾ

Karwal wife Hamla News copy copyਲੁਧਿਆਣਾ : ਲੁਧਿਆਣਾ ਦੇ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ਦੀ ਪਤਨੀ ਕੋਮਲਪ੍ਰੀਤ ਕੜਵਲ ਉੱਪਰ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕੀਤਾ ਹੈ। ਹਮਲਾ ਉਸ ਸਮੇਂ ਹੋਇਆ ਜਦੋਂ ਕੋਮਲਪ੍ਰੀਤ ਕੜਵਲ ਆਪਣੀ ਇਨੋਵਾ ਗੱਡੀ ਵਿੱਚ ਚੋਣ ਪ੍ਰਚਾਰ ਲਈ ਜਾ ਰਹੀ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਕਾਰ ਦੇ ਸ਼ੀਸ਼ੇ ਉਤੇ ਰਾਡ ਮਾਰੀ ਤੇ ਫਰਾਰ ਹੋ ਗਏ।
ਹਮਲੇ ਤੋਂ ਬਾਅਦ ਮੋਟਰਸਾਈਕਲ ਸਵਾਰ ਫਰਾਰ ਹੋ ਗਏ। ਕੋਮਲਪ੍ਰੀਤ ਦਾ ਦੋਸ਼ ਹੈ ਕਿ ਹਮਲਾਵਰ ਦੇ ਮੋਟਰਸਾਈਕਲ ਉਤੇ ਲੋਕ ਇਨਸਾਫ ਪਾਰਟੀ ਦਾ ਚੋਣ ਨਿਸ਼ਾਨ ਲੈਟਰ ਬਾਕਸ ਦਾ ਸਟਿੱਕਰ ਲੱਗਾ ਹੋਇਆ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਚੇਤੇ ਰਹੇ ਕਮਲਜੀਤ ਸਿੰਘ ਕੜਵਲ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਨਜੀਤ ਸਿੰਘ ਬੈਂਸ ਦੇ ਨਜ਼ਦੀਕੀ ਸਨ ਪਰ ਇਸ ਵਾਰ ਦੀਆਂ ਚੋਣਾਂ ਵਿੱਚ ਕਾਂਗਰਸ ਨੇ ਕੜਵਲ ਨੂੰ ਟਿਕਟ ਦੇ ਕੇ ਬੈਂਸ ਦੇ ਖਿਲਾਫ ਹੀ ਚੋਣ ਮੈਦਾਨ ਵਿੱਚ ਉਤਾਰ ਦਿੱਤਾ।

Check Also

ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਲਗਾਇਆ ਵੱਡਾ ਆਰੋਪ

ਕਿਹਾ : ਸੀਐਮ ਮਾਨ ਨੇ ਬੇਨਾਮੀ ਸੰਪਤੀ ਆਪਣੀ ਮਾਤਾ ਦੇ ਨਾਂ ਕਰਵਾਈ ਜਲੰਧਰ/ਬਿਊਰੋ ਨਿਊਜ਼ : …