Breaking News
Home / ਕੈਨੇਡਾ / Front / ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ

ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ

 


20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣ ਦੀ ਸੰਭਾਵਨਾ
ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ’ਚ ਪੰਚਾਇਤੀ ਚੋਣਾਂ ਹੁਣ 20 ਅਕਤੂਬਰ ਤੋਂ ਪਹਿਲਾਂ ਕਰਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਸ ਨੋਟੀਫਿਕੇਸ਼ਨ ਨੂੰ ਪੰਜਾਬ ਰਾਜ ਚੋਣ ਕਮਿਸ਼ਨ ਕੋਲ ਭੇਜੇਗਾ ਅਤੇ ਚੋਣ ਕਮਿਸ਼ਨ ਇਸੇ ਅਧਾਰ ’ਤੇ ਪੰਚਾਇਤ ਚੋਣਾਂ ਦਾ ਸ਼ਡਿਊਲ ਜਾਰੀ ਕਰੇਗਾ। ਸੂਤਰਾਂ ਅਨੁਸਾਰ ਪੰਚਾਇਤ ਚੋਣਾਂ 13 ਅਕਤੂਬਰ ਨੂੰ ਵੀ ਹੋ ਸਕਦੀਆਂ ਹਨ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਪਿਛਲੇ ਦਿਨੀਂ ਪੰਚਾਇਤੀ ਚੋਣਾਂ ਸਬੰਧੀ ਫਾਈਲ ਮੁੱਖ ਮੰਤਰੀ ਦਫ਼ਤਰ ਭੇਜੀ ਸੀ, ਜਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰੀ ਝੰਡੀ ਦਿੱਤੇ ਜਾਣ ਦਾ ਪਤਾ ਲੱਗਿਆ ਹੈ। ਪੰਜਾਬ ਦੇ ਰਾਜਪਾਲ ਵੱਲੋਂ ਪੰਜਾਬ ਪੰਚਾਇਤੀ ਰਾਜ ਐਕਟ 1994 ਵਿਚ ਸਰਪੰਚਾਂ ਦੇ ਰਾਖਵੇਂਕਰਨ ਲਈ ਕੀਤੀਆਂ ਸੋਧਾਂ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਜਾ ਚੁੱਕੀ ਹੈ। ਹੁਣ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਪ੍ਰਕਿਰਿਆ ਸ਼ੁਰੂ ਕੀਤੇ ਜਾਣ ਤੋਂ ਸਾਫ਼ ਹੋ ਗਿਆ ਹੈ ਕਿ ਪੰਜਾਬ ਵਿਚ 20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣਗੀਆਂ। ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਛੇਤੀ ਹੀ ਚੋਣ ਜ਼ਾਬਤਾ ਵੀ ਲੱਗ ਜਾਵੇਗਾ।

Check Also

ਰਾਹੁਲ ਗਾਂਧੀ ਅਚਾਨਕ ਪਹੁੰਚੇ ਹਰਿਆਣਾ ਦੇ ਪਿੰਡ ਘੋਘੜੀਪੁਰ

    ਅਮਰੀਕਾ ’ਚ ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੇ ਪਰਿਵਾਰ ਨੂੰ ਮਿਲੇ ਰਾਹੁਲ ਕਰਨਾਲ/ਬਿਊੂਰੋ …