ਇਨ੍ਹਾਂ ਵਿਚ ਬਾਦਲ ਪਰਿਵਾਰ ਦੀਆਂ ਬੱਸਾਂ ਵੀ ਸ਼ਾਮਲ
ਚੰਡੀਗੜ੍ਹ : ਪੰਜਾਬ ਵਿਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ ਅਤੇ 600 ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਜਿਹੜੀਆਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਹ ਪਰਮਿਟ ਗੈਰਕਾਨੂੰਨੀ ਤਰੀਕੇ ਨਾਲ ਜਾਰੀ ਕੀਤੇ ਗਏ ਸਨ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ 2007 ਤੋਂ 2017 ਦੌਰਾਨ ਅਕਾਲੀ ਦਲ ਦੀ ਸਰਕਾਰ ਅਤੇ ਇਸ ਤੋਂ ਬਾਅਦ ਕਾਂਗਰਸ ਸਰਕਾਰ ਦੇ ਸਮੇਂ ਇਹ ਸਾਰਾ ਖੇਲ ਹੋਇਆ ਸੀ। ਉਨ੍ਹਾਂ ਦੱਸਿਆ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਦੇ 30 ਫੀਸਦੀ ਗੈਰਕਾਨੂੰਨੀ ਪਰਮਿਟ ਵੀ ਰੱਦ ਕੀਤੇ ਗਏ ਹਨ। ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਕਾਰਵਾਈ ਪੂਰੀ ਤਰ੍ਹਾਂ ਪੜਤਾਲ ਕਰਨ ਤੋਂ ਬਾਅਦ ਹੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਨਾਲ ਛੋਟੇ ਟਰਾਂਸਪੋਰਟਰਾਂ ਨੂੰ ਫਾਇਦਾ ਹੋਵੇਗਾ ਅਤੇ ਉਹ ਦੁਬਾਰਾ ਆਪਣੀਆਂ ਬੱਸਾਂ ਚਲਾ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਵੱਡੀ ਗਿਣਤੀ ਵਿਚ ਬਾਦਲ ਪਰਿਵਾਰ ਦੀਆਂ ਬੱਸਾਂ ਚੱਲਦੀਆਂ ਹਨ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …