1 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਭੁਗਤਾਨ ਲਈ ਜਾਰੀ ਹੋਇਆ ਸੀ ਨੋਟਿਸ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਸੁਪਰੀਮ ਕੋਰਟ ਨੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਗਾ ਦਿੱਤੀ, ਜਿਸ ਵਿਚ ਪੰਜਾਬ ਨੂੰ ਵਾਤਾਵਰਨ ਹਰਜਾਨੇ ਵਜੋਂ 1,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ਲਈ ਕਿਹਾ ਗਿਆ ਸੀ। ਸੂਬੇ ਵਿੱਚ ਰਹਿੰਦ-ਖੂੰਹਦ ਅਤੇ ਅਣਸੋਧੇ ਸੀਵਰੇਜ ਦਾ ਪ੍ਰਬੰਧਨ ਕਰਨ ਵਿੱਚ ਅਸਫ਼ਲ ਰਹਿਣ ਲਈ ਪੰਜਾਬ ਸਰਕਾਰ ਨੂੰ ਇਹ ਹਰਜਾਨਾ ਲਾਇਆ ਗਿਆ ਸੀ।
ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਜੇ ਬੀ ਪਾਰਦੀਵਾਲਾ ਅਤੇ ਮਨੋਜ ਮਿਸ਼ਰਾ ਦੀ ਬੈਂਚ ਨੇ ਐਨਜੀਟੀ ਦੇ ਹੁਕਮਾਂ ਖਿਲਾਫ ਸੂਬਾ ਸਰਕਾਰ ਵੱਲੋਂ ਦਾਇਰ ਅਪੀਲ ’ਤੇ ਕੇਂਦਰ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮੌਕੇ ਸੂਬਾ ਸਰਕਾਰ ਵੱਲੋਂ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਪੇਸ਼ ਹੋਏ। ਐਨਜੀਟੀ ਨੇ ਆਪਣੇ 25 ਜੁਲਾਈ ਦੇ ਹੁਕਮਾਂ ਵਿੱਚ ਮੁੱਖ ਸਕੱਤਰ ਰਾਹੀਂ ਪੰਜਾਬ ਨੂੰ ਨਿਰਦੇਸ਼ ਦਿੱਤੇ ਸਨ ਕਿ ਉਹ ਵਾਤਾਵਰਨ ਸਬੰਧੀ ਹਰਜਾਨਾ ਇੱਕ ਮਹੀਨੇ ਦੇ ਅੰਦਰ ਅੰਦਰ ਜਮ੍ਹਾਂ ਕਰਾਉਣ।