ਸੁਪਰੀਮ ਕੋਰਟ ਦੇ ਯੂ.ਟਿਊਬ ਪੇਜ ਦੇ 2 ਲੱਖ ਤੋਂ ਵੱਧ ਸਬਸਕ੍ਰਾਈਬਰ
ਨਵੀਂ ਦਿੱਲੀ/ਬਿੳੂਰੋ ਨਿੳੂਜ਼
ਭਾਰਤ ਦੀ ਸੁਪਰੀਮ ਕੋਰਟ ਦਾ ਯੂਟਿਊਬ ਚੈੱਨਲ ਅੱਜ ਸ਼ੁੱਕਰਵਾਰ ਨੂੰ ਹੈਕ ਹੋ ਗਿਆ ਸੀ ਅਤੇ ਅਮਰੀਕੀ ਕੰਪਨੀ ਦੇ ਪ੍ਰਚਾਰ ਵਾਲਾ ਇੱਕ ਵੀਡੀਓ ਦਿਖਾਉਣ ਲੱਗਿਆ। ਹਾਲਾਂਕਿ ਵੀਡੀਓ ਚਲਾਉਣ ’ਤੇ ਕੁੱਝ ਨਹੀਂ ਦਿਖਾਈ ਦੇ ਰਿਹਾ ਸੀ। ਸੁਪਰੀਮ ਕੋਰਟ ਸੰਵਿਧਾਨਕ ਬੈਂਚ ਦੇ ਸਾਹਮਣੇ ਸੂਚੀਬੱਧ ਮਾਮਲਿਆਂ ਅਤੇ ਜਨਤਕ ਹਿੱਤਾਂ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ਦੇ ਲਾਈਵ ਟੈਲੀਕਾਸਟ ਲਈ ਯੂਟਿਊਬ ਚੈਨਲ ਦੀ ਵਰਤੋਂ ਕਰ ਰਹੀ ਹੈ। ਕੋਰਟ ਨੇ 2018 ਵਿੱਚ ਸੰਵਿਧਾਨਕ ਬੈਂਚ ਦੇ ਸਾਹਮਣੇ ਸਾਰੇ ਮਾਮਲਿਆਂ ਦੀ ਸੁਣਵਾਈ ਦਾ ਸਿੱਧਾ ਪ੍ਰਸਾਰਣ ਕਰਨ ਦਾ ਫ਼ੈਸਲਾ ਕੀਤਾ ਸੀ। ਦੱਸ ਦੇਈਏ ਕਿ ਸੁਪਰੀਮ ਕੋਰਟ ਦੇ ਯੂ.ਟਿਊਬ ਪੇਜ ਦੇ 2 ਲੱਖ ਤੋਂ ਵੱਧ ਸਬਸਕ੍ਰਾਈਬਰ ਹਨ।