ਨੱਢਾ ਬੋਲੇ : ਦਿੱਲੀ ’ਚ ਪਾਰਟੀ ਦੀ ਜੈ ਜੈ ਕਾਰ ਕਰਨ ਦੀ ਬਜਾਏ ਆਪਣੇ ਸੂਬੇ ਵੱਲ ਧਿਆਨ ਦੇਣ ਮੁੱਖ ਮੰਤਰੀ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਅਤੇ ਨਰਸਿੰਗ ਹੋਮ ਐਸੋਸੀਏਸ਼ਨ ਵੱਲੋਂ ਆਯੂਸ਼ਮਾਨ ਯੋਜਨਾ ਨੂੰ ਰੋਕੇ ਜਾਣ ਦੀ ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਆਲੋਚਨਾ ਕੀਤੀ ਹੈ। ਇਸ ਯੋਜਨਾ ਤੋਂ ਇਲਾਵਾ ਪੰਜਾਬ ਦੇ ਪ੍ਰਾਈਵੇਟ ਹਸਪਤਾਲਾਂ ਨੇ ਸਰਕਾਰ ਦੀ ਸਿਹਤ ਬੀਮਾ ਯੋਜਨਾ ਦੇ ਤਹਿਤ ਕੈਸ਼ਲੈਸ ਇਲਾਜ਼ ਨੂੰ ਰੋਕ ਦਿੱਤਾ ਹੈ। ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਐਸੋਸੀਏਸ਼ਨ ਨੇ ਸੂਬਾ ਸਰਕਾਰ ਵੱਲੋਂ 600 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਦਾ ਭੁਗਤਾਨ ਨਾ ਕੀਤੇ ਜਾਣ ਤੋਂ ਬਾਅਦ ਆਯੂਸ਼ਮਾਨ ਅਤੇ ਕੈਸ਼ਲੈਸ ਇਲਾਜ ਯੋਜਨਾ ਨੂੰ ਰੋਕਣ ਦਾ ਫੈਸਲਾ ਕੀਤਾ ਹੈ। ਪ੍ਰਾਈਵੇਟ ਹਸਪਤਾਲ ਅਤੇ ਨਰਸਿੰਗ ਐਸੋਸੀਏਸ਼ਨ ਨੇ ਦੋ ਦਿਨ ਪਹਿਲਾਂ ਹੀ ਕਿਹਾ ਸੀ ਕਿ ਪੰਜਾਬ ਭਰ ’ਚ ਨਿੱਜੀ ਸਿਹਤ ਸਹੂਲਤਾਂ ਇਨ੍ਹਾਂ ਯੋਜਨਾਵਾਂ ਤਹਿਤ ਕੇਵਲ ਉਦੋਂ ਹੀ ਸ਼ੁਰੂ ਹੋਣਗੀਆਂ, ਜਦੋਂ ਸੂਬਾ ਸਰਕਾਰ ਬਕਾਇਆ ਰਾਸ਼ੀ ਦਾ ਭੁਗਤਾਨ ਕਰ ਦੇਵੇਗੀ। ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਮੁੱਖ ਮੰਤਰੀ ਭਗਵੰਤ ਮਾਨ ’ਤੇ ਤੰਜ ਕਸਦਿਆਂ ਕਿਹਾ ਕਿ ਦਿੱਲੀ ’ਚ ਪਾਰਟੀ ਦੀ ਜੈ ਜੈ ਕਾਰ ਕਰਨ ਦੀ ਬਜਾਏ ਮੁੱਖ ਮੰਤਰੀ ਮਾਨ ਆਪਣੇ ਸੂਬੇ ਵੱਲ ਧਿਆਨ ਦੇਣ।
Check Also
ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ
ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …