ਅੰਮਿ੍ਤਸਰ ਕੋਰਟ ਨੇ ਆਰੋਪੀਆਂ ਨੂੰ ਹਿਰਾਸਤ ’ਚ ਭੇਜਿਆ
ਅੰਮਿ੍ਤਸਰ/ਬਿਊਰੋ ਨਿਊਜ਼ : ਚੰਡੀਗੜ੍ਹ ਦੇ ਸੈਕਟਰ 10 ’ਚ ਹੈਂਡ ਗਰਨੇਡ ਸੁੱਟਣ ਵਾਲੇ ਦੋਵੇਂ ਆਰੋਪੀਆਂ ਨੂੰ ਰਿਮਾਂਡ ’ਤੇ ਲੈਣ ਦੀ ਚੰਡੀਗੜ੍ਹ ਪੁਲਿਸ ਵੱਲੋਂ ਤਿਆਰੀ ਕੀਤੀ ਜਾ ਰਹੀ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲਿਸ ਦੋਵੇਂ ਆਰੋਪੀਆਂ ਨੂੰ ਗਿ੍ਰਫ਼ਤਾਰ ਕਰਨ ਲਈ ਅੰਮਿ੍ਰਤਸਰ ਪਹੁੰਚੇਗੀ। ਪੰਜਾਬ ਦੇ ਸਟੇਟ ਸਪੈਸ਼ਲ ਅਪ੍ਰੇਸ਼ਨ ਸੈਲ ਨੇ ਲੰਘੇ ਦਿਨੀਂ ਗਰਨੇਡ ਧਮਾਕਾ ਕਰਨ ਵਾਲੇ ਦੋਵੇਂ ਆਰੋਪੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਸੀ ਅਤੇ ਲੰਘੇ ਦਿਨੀਂ ਹੋਈ ਸੁਣਵਾਈ ਦੌਰਾਨ ਕੋਰਟ ਨੇ ਆਰੋਪੀਆਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਲੰਘੇ ਦਿਨੀਂ ਹੋਈ ਸੁਣਵਾਈ ਦੌਰਾਨ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਚੰਡੀਗੜ੍ਹ ਪੁਲਿਸ ਆਰੋਪੀਆਂ ਵਿਸ਼ਾਲ ਮਸੀਹ ਅਤੇ ਰੋਹਨ ਮਸੀਹ ਦਾ ਰਿਮਾਂਡ ਲੈਣ ਲਈ ਅੰਮਿ੍ਰਤਸਰ ਦੀ ਜ਼ਿਲ੍ਹਾ ਕਚਹਿਰੀ ਪਹੁੰਚੇਗੀ। ਪਰ ਅਜਿਹਾ ਨਹੀਂ ਹੋਇਆ ਜਿਸ ਤੋਂ ਬਾਅਦ ਅੰਮਿ੍ਰਤਸਰ ਜ਼ਿਲ੍ਹਾ ਕਚਹਿਰੀ ਨੇ ਮਾਮਲੇ ਦੀ ਸੁਣਵਾਈ ਤੋਂ ਆਰੋਪੀਆਂ ਨੂੰ ਜੇਲ੍ਹ ਭੇਜ ਦਿੱਤਾ ਸੀ। ਚੰਡੀਗੜ੍ਹ ਪੁਲਿਸ ਨੇ ਦੋਵੇਂ ਆਰੋਪੀਆਂ ਨੂੰ ਰਿਮਾਂਡ ’ਤੇ ਲੈਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਜਲਦੀ ਅੰਮਿ੍ਰਤਸਰ ਕੋਰਟ ’ਚ ਐਪਲੀਕੇਸ਼ਨ ਦਾਇਰ ਕਰਕੇ ਚੰਡੀਗੜ੍ਹ ਪੁਲਿਸ ਆਰੋਪੀਆਂ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ।
Check Also
ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ …