ਸਹੁੰ ਚੁੱਕ ਸਮਾਗਮ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਰਹੇ ਮੌਜੂਦ
ਨਵੀਂ ਦਿੱਲੀ/ਬਿਊਰੋ ਨਿਊਜ਼ : ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਅੱਜ ਅਹੁਦੇ ਦੇ ਭੇਦ ਗੁਪਤ ਰੱਖਣ ਦੀ ਸਹੁੰ ਚੁੱਕ ਲਈ ਹੈ। ਰਾਜਨਿਵਾਸ ’ਚ ਉਨ੍ਹਾਂ ਨੂੰ ਐਲ ਜੀ ਵਿਨੇ ਸਕਸੇਨਾ ਨੇ ਸਹੁੰ ਚੁਕਾਈ। ਆਤਿਸ਼ੀ ਤੋਂ ਬਾਅਦ ਸੌਰਵ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਿਲਾਵਤ ਨੇ ਅਹੁਦੇ ਦੀ ਸਹੁੰ ਚੁੱਕੇ। ਅੱਜ ਸਹੁੰ ਚੁੱਕਣ ਵਾਲੀ ਕੈਬਨਿਟ ਵਿਚ ਮੁਕੇਸ਼ ਅਹਿਲਾਵਤ ਹੀ ਨਵਾਂ ਚਿਹਰਾ ਹਨ। ਇਸ ਮੌਕੇ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਸਨ। ਸਹੁੰ ਚੁੱਕਣ ਦੇ ਨਾਲ ਹੀ ਆਤਿਸ਼ੀ ਦਿੱਲੀ ਦੀ ਸਭ ਤੋਂ ਨੌਜਵਾਨ ਅਤੇ ਤੀਜੀ ਮਹਿਲਾ ਮੁੱਖ ਮੰਤਰੀ ਬਣ ਗਈ ਹੈ। ਆਤਿਸ਼ੀ ਤੋਂ ਪਹਿਲਾਂ ਸੁਸ਼ਮਾ ਸਵਰਾਜ ਅਤੇ ਸ਼ੀਲਾ ਦੀਕਸ਼ਤ ਦਿੱਲੀ ਦੀ ਮੁੱਖ ਮੰਤਰੀ ਰਹਿ ਚੁੱਕੀਆਂ ਹਨ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …