Breaking News
Home / ਕੈਨੇਡਾ / Front / ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ

ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ

1158 ਸਹਾਇਕ ਪ੍ਰੋਫੈਸਰਾਂ ਤੇ ਲਾਇਬਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਹਰੀ ਝੰਡੀ ਦੇ ਦਿੱਤੀ ਹੈ। ਹਾਈਕੋਰਟ ਦੇ ਮਾਨਯੋਗ ਜਸਟਿਸ ਸੁਰੇਸ਼ਵਰ ਠਾਕੁਰ ਤੇ ਜਸਟਿਸ ਸੁਦੀਪਤੀ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਪੰਜਾਬ ਸਰਕਾਰ ਅਤੇ ਚੁਣੇ ਗਏ ਉਮੀਦਵਾਰਾਂ ਦੀ ਅਪੀਲ ਨੂੰ ਸਵੀਕਾਰ ਕਰਦੇ ਹੋਏ ਇਹ ਫੈਸਲਾ ਦਿੱਤਾ ਹੈ। ਇਸ ਮਾਮਲੇ ’ਚ ਸਿੰਗਲ ਬੈਂਚ ਵੱਲੋਂ ਭਰਤੀ ਰੱਦ ਕਰਨ ਤੋਂ ਪਹਿਲਾਂ ਸਰਕਾਰ ਨੇ 609 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਸਨ ਪਰ ਸਿਰਫ 135 ਨੂੰ ਹੀ ਪੋਸਟਿੰਗ ਮਿਲੀ ਸੀ। ਪੰਜਾਬ ਸਰਕਾਰ ਨੇ ਅਦਾਲਤ ਨੂੰ ਇਹ ਵੀ ਅਪੀਲ ਕੀਤੀ ਕਿ ਸਰਕਾਰੀ ਕਾਲਜਾਂ ’ਚ ਅਧਿਆਪਕਾਂ ਦੀ ਵੱਡੀ ਘਾਟ ਹੈ। ਇਸ ਲਈ ਇਨ੍ਹਾਂ ਬਾਕੀ ਬਚੇ ਬਿਨੈਕਾਰਾਂ ਨੂੰ ਸਟੇਸ਼ਨ ਅਲਾਟ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਹਾਈਕੋਰਟ ਨੇ ਸਰਕਾਰ ਤੇ ਇਨ੍ਹਾਂ ਬਿਨੈਕਾਰਾਂ ਦੀ ਅਪੀਲ ਨੂੰ ਮੰਨਦਿਆਂ ਸਿੰਗਲ ਬੈਂਚ ਦੇ ਫੈਸਲੇ ਨੂੰ ਰੱਦ ਕਰ ਕੇ ਇਨ੍ਹਾਂ ਭਰਤੀਆਂ ਨੂੰ ਹਰੀ ਝੰਡੀ ਦੇ ਦਿੱਤੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਓਐੱਸਡੀ ਓਂਕਾਰ ਸਿੰਘ ਦੀ ਕੀਤੀ ਛੁੱਟੀ

31 ਅਗਸਤ 2022 ਨੂੰ ਓਂਕਾਰ ਸਿੰਘ ਨੇ ਸਾਂਭਿਆ ਸੀ ਅਹੁਦਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ …