Breaking News
Home / ਕੈਨੇਡਾ / Front / ਪੰਜਾਬ ’ਚ 5 ਨਵੇਂ ਮੰਤਰੀਆਂ ਨੇ ਅਹੁਦੇ ਦੀ ਚੁੱਕੀ ਸਹੁੰ

ਪੰਜਾਬ ’ਚ 5 ਨਵੇਂ ਮੰਤਰੀਆਂ ਨੇ ਅਹੁਦੇ ਦੀ ਚੁੱਕੀ ਸਹੁੰ

4 ਮੰਤਰੀਆਂ ਦੀ ਕੀਤੀ ਗਈ ਹੈ ਛੁੱਟੀ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਵਿਚ ਅੱਜ ਫੇਰਬਦਲ ਹੋ ਗਿਆ ਹੈ। ਇਸ ਦੌਰਾਨ 5 ਨਵੇਂ ਚਿਹਰਿਆਂ ਨੂੰ ਮੰਤਰੀ ਬਣਾਇਆ ਗਿਆ ਹੈ, ਜਦੋਂ ਕਿ 4 ਮੰਤਰੀਆਂ ਦੀ ਛੁੱਟੀ ਕਰ ਦਿੱਤੀ ਗਈ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਨਵੇਂ ਬਣਾਏ ਗਏ 5 ਮੰਤਰੀਆਂ ਨੂੰ ਚੰਡੀਗੜ੍ਹ ਦੇ ਰਾਜਭਵਨ ਵਿਖੇ ਅਹੁਦੇ ਦੀ ਸਹੁੰ ਚੁਕਾਈ। ਇਨ੍ਹਾਂ ਨਵੇਂ 5 ਮੰਤਰੀਆਂ ਵਿਚ ਲਹਿਰਾਗਾਗਾ ਤੋਂ ਵਿਧਾਇਕ ਬਰਿੰਦਰ ਕੁਮਾਰ ਗੋਇਲ, ਸ਼ਾਮ ਚੁਰਾਸੀ ਤੋਂ ਵਿਧਾਇਕ ਡਾ. ਰਵਜੋਤ ਸਿੰਘ, ਖੰਨਾ ਤੋਂ ਵਿਧਾਇਕ ਤਰਨਪ੍ਰੀਤ ਸਿੰਘ ਸੌਂਦ, ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਅਤੇ ਸਾਹਨੇਵਾਲ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਸ਼ਾਮਲ ਹਨ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੀ ਹਾਜ਼ਰ ਸੀ। ਧਿਆਨ ਰਹੇ ਕਿ ਜਿਨ੍ਹਾਂ 4 ਮੰਤਰੀਆਂ ਦੀ ਛੁੱਟੀ ਕੀਤੀ ਗਈ ਹੈ, ਉਨ੍ਹਾਂ ਵਿਚ ਚੇਤਨ ਸਿੰਘ ਜੌੜਾਮਾਜਰਾ, ਬ੍ਰਮ ਸ਼ੰਕਰ ਜਿੰਪਾ, ਬਲਕਾਰ ਸਿੰਘ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ।

Check Also

ਹਰਿਆਣਾ ’ਚ ਕਾਂਗਰਸ ਪਾਰਟੀ ਵੱਡੀ ਜਿੱਤ ਦਰਜ ਕਰੇਗੀ : ਬਾਜਵਾ

ਹਰਿਆਣਾ ਵਿੱਚ ਵੋਟਰ ਭਾਜਪਾ ਦੇ ‘ਕੁਸ਼ਾਸਨ’ ਖਿਲਾਫ ਵੋਟ ਪਾਉਣ : ਪ੍ਰਤਾਪ ਸਿੰਘ ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ …