17 C
Toronto
Saturday, June 27, 2026
spot_img
HomeਕੈਨੇਡਾFrontਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਪਹੁੰਚੀ ਹਾਈ...

ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਖਿਲਾਫ਼ ਪਹੁੰਚੀ ਹਾਈ ਕੋਰਟ


ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ’ਚ ਰਿਵੀਜ਼ਨ ਪਟੀਸ਼ਨ ਕੀਤੀ ਦਾਖਲ
ਚੰਡੀਗੜ੍ਹ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਮੁਸ਼ਕਿਲਾਂ ਮੁੜ ਤੋਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਧਾਰਮਿਕ ਭਾਵਨਾਵਾਂ ਭੜਕਾਉਣ ਵਾਲੇ 2007 ਨਾਲ ਜੁੜੇ ਹੋਏ ਮਾਮਲੇ ’ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਮ ਰਹੀਮ ਖਿਲਾਫ਼ ਹਾਈ ਕੋਰਟ ਵਿਚ ਰਿਵੀਜ਼ਨ ਪਟੀਸ਼ਨ ਦਾਖਲ ਕੀਤੀ ਗਈ ਹੈ। ਇਸ ਪਟੀਸ਼ਨ ਰਾਹੀਂ ਸੈਸ਼ਨ ਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਇਸ ਮਾਮਲੇ ’ਤੇ ਹਾਈ ਕੋਰਟ ਵੱਲੋਂ ਆਉਂਦੀ 7 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸਾਲ 2007 ’ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਿਆ ਸੀ। ਉਸ ਤੋਂ ਬਅਦ ਇਹ ਮਾਮਲਾ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚਿਆ ਸੀ। ਜਿਸ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਤੋਂ ਡੇਰਾ ਮੁਖੀ ਅਤੇ ਉਸਦੇ ਸਮਰਥਕਾਂ ਦਾ ਬਾਈਕਾਟ ਕਰਨ ਦਾ ਹੁਕਮ ਸੁਣਾਇਆ ਗਿਆ ਸੀ। ਉਸ ਸਮੇਂ ਸ਼ੋ੍ਰਮਣੀ ਕਮੇਟੀ ਵੱਲੋਂ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਮਾਮਲੇ ’ਚ ਡੇਰਾ ਮੁਖੀ ਖਿਲਾਫ਼ ਬਠਿੰਡਾ ਅਦਾਲਤ ’ਚ ਪਟੀਸ਼ਨ ਦਾਖਲ ਗਈ ਸੀ, ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ।

RELATED ARTICLES
POPULAR POSTS