16.5 C
Toronto
Saturday, September 19, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ ਮੰਤਰੀ

ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਨਵੇਂ ਮੰਤਰੀ
ਸੀਐਮ ਮਾਨ ਨੇ ਮੰਤਰੀਆਂ ਨੂੰ ਸੰਜੀਦਗੀ ਨਾਲ ਕੰਮ ਕਰਨ ਦੀ ਦਿੱਤੀ ਸਲਾਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ’ਚ ਨਵੇਂ ਬਣੇ 5 ਮੰਤਰੀਆਂ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ ਹੈ। ਇਸ ਮੌਕੇ ਮੁੱਖ ਮੰਤਰੀ ਨੇ ਨਵੇਂ ਮੰਤਰੀਆਂ ਨੂੰ ਸਲਾਹ ਦਿੱਤੀ ਕਿ ਉਹ ਆਪਣਾ ਕੰਮ ਪੂਰੀ ਸੰਜੀਦਗੀ ਨਾਲ ਕਰਨ ਤਾਂ ਜੋ ਲੋਕ-ਪੱਖੀ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਉਤੇ ਲੋਕਾਂ ਤੱਕ ਪਹੁੰਚ ਸਕੇ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਵੱਡਾ ਫਤਵਾ ਦੇ ਕੇ ਵੱਡੀ ਜ਼ਿੰਮੇਵਾਰੀ ਸਾਡੇ ਸਾਰਿਆਂ ਦੇ ਮੋਢਿਆਂ ਉਤੇ ਪਾਈ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਸੂਬੇ ਦੀ ਜਨਤਾ ਦੀ ਭਲਾਈ ਅਤੇ ਸੂਬੇ ਦੀ ਤਰੱਕੀ ਲਈ ਮਿਹਨਤ ਕਰੀਏ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨਾ ਅਤੇ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੀ ਕੈਬਨਿਟ ਵਿੱਚ ਨੌਜਵਾਨ ਚਿਹਰੇ ਸ਼ਾਮਲ ਹੋਏ ਹਨ ਅਤੇ ਇਹ ਨਵੇਂ ਮੰਤਰੀ ਆਪਣੀ ਮਿਹਨਤ ਨਾਲ ਸੂਬੇ ਦੀ ਤਰੱਕੀ ਲਈ ਆਪਣਾ ਯੋਗਦਾਨ ਪਾਉਣਗੇ।
RELATED ARTICLES
POPULAR POSTS