ਪੰਜਾਬ-ਹਰਿਆਣਾ ਹਾਈਕੋਰਟ ਨੇ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਸ੍ਰੀ ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਗਏ ਜੱਜ ਦੇ ਨਿੱਜੀ ਸੁਰੱਖਿਆ ਅਧਿਕਾਰੀ ਦਾ ਪਿਸਤੌਲ ਖੋਹ ਕੇ ਨੌਜਵਾਨ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਦਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਖਤ ਨੋਟਿਸ ਲਿਆ ਹੈ। ਇਸ ਮਾਮਲੇ ’ਤੇ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਅੱਜ ਸੁਣਵਾਈ ਕੀਤੀ ਗਈ ਅਤੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਏ। ਇਸ ਦੌਰਾਨ ਅਦਾਲਤ ਨੇ ਕਿਹਾ ਕਿ ਅੰਮਿ੍ਰਤਸਰ ਵਿਖੇ ਵਾਪਰੀ ਘਟਨਾ ਸੁਰੱਖਿਆ ’ਚ ਕੁਤਾਹੀ ਦਾ ਮਾਮਲਾ ਹੈ ਅਤੇ ਇਹ ਇਕ ਗੰਭੀਰ ਮੁੱਦਾ ਹੈ। ਇਸ ਮਾਮਲੇ ’ਚ ਪੰਜਾਬ ਪੁਲਿਸ ਵੱਲੋਂ ਕੀਤੀ ਗਈ ਜਾਂਚ ਦੀ ਰਿਪੋਰਟ ਵੀ ਹਾਈਕੋਰਟ ਵੱਲੋਂ ਤਲਬ ਕੀਤੀ ਗਈ ਹੈ। ਸੁਣਵਾਈ ਦੌਰਾਨ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਰਹੇ। ਕੋਰਟ ਨੇ ਜੱਜਾਂ ਦੀ ਸੁਰੱਖਿਆ ਵਧਾਉਣ ਅਤੇ ਚੰਡੀਗੜ੍ਹ ਪੁਲਿਸ ਨੂੰ ਜੱਜਾਂ ਨੂੰ ਦਿੱਤੀ ਗਈ ਸੁਰੱਖਿਆ ਦੀ ਸਮੀਖਿਆ ਕਰਨ ਦੇ ਹੁਕਮ ਵੀ ਦਿੱਤੇ। ਅਦਾਲਤ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਕੀਤੀ ਜਾਵੇਗੀ।
Check Also
ਦਿੱਲੀ ’ਚ ‘ਆਪ’ ਦੇ ਤਿੰਨ ਕੌਂਸਲਰ ਭਾਜਪਾ ’ਚ ਹੋਏ ਸ਼ਾਮਲ
ਅਪ੍ਰੈਲ ਮਹੀਨੇ ’ਚ ਹੋਣੀ ਹੈ ਮੇਅਰ ਦੀ ਚੋਣ ਨਵੀਂ ਦਿੱਲੀ/ਬਿਊਰੋ ਨਿਊਜ਼ : ਵਿਧਾਨ ਸਭਾ ਚੋਣਾਂ …