ਅਹੁਦਾ ਸੰਭਾਲਣ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਰਹੇ ਮੌਜੂਦ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੀ ਭਗਵੰਤ ਮਾਨ ਕੈਬਨਿਟ ਵਿਚ ਸ਼ਾਮਲ ਕੀਤੇ ਗਏ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਬੁੱਧਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ। ਜਿਨ੍ਹਾਂ ਵਿਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਬਟਾਲਾ ਤੋਂ ਵਿਧਾਇਕ ਸ਼ੈਰੀ ਕਲਸੀ ਅਤੇ ਪਵਨ ਕੁਮਾਰ ਟੀਨੂੰ ਸਮੇਤ ਕਈ ਹੋਰ ਸੀਨੀਅਰ ਆਗੂ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਮੰਤਰੀ ਮੰਡਲ ਵਿਚ 5 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ’ਚ ਤਰੁਣਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ, ਡਾ. ਰਵਜੋਤ ਸਿੰਘ, ਹਰਦੀਪ ਸਿੰਘ ਮੁੰਡੀਆਂ ਅਤੇ ਮੋਹਿੰਦਰ ਭਗਤ ਦਾ ਨਾਮ ਸ਼ਾਮਲ ਹੈ। 5 ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਤੋਂ ਬਾਅਦ ਮਾਨ ਕੈਬਨਿਟ ਦੇ ਮੰਤਰੀਆਂ ਦੀ ਗਿਣਤੀ ਹੁਣ 16 ਹੋ ਗਈ ਹੈ।
Check Also
ਪੰਜਾਬ ’ਚ ਨਿਗਮ ਚੋਣਾਂ ਦਾ ਐਲਾਨ ਇਸੇ ਹਫਤੇ ਸੰਭਵ
ਸੁਪਰੀਮ ਕੋਰਟ ਨੇ 8 ਹਫਤਿਆਂ ’ਚ ਚੋਣ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਸਨ ਨਿਰਦੇਸ਼ …