ਜਾਂਚ ਲਈ ਬਣਾਈ 9 ਮੈਂਬਰੀ ਕਮੇਟੀ ’ਚੋਂ ਤਿੰਨ ਮੈਂਬਰਾਂ ਨੇ ਦਿੱਤਾ ਅਸਤੀਫ਼ਾ
ਪਟਿਆਲਾ/ਬਿਊਰੋ ਨਿਊਜ਼ : ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਵੱਲੋਂ ਗਰਲਜ਼ ਹੋਸਟਲ ਦੀ ਅਚਾਨਕ ਕੀਤੀ ਗਈ ਚੈਕਿੰਗ ਅਤੇ ਵਿਦਿਆਰਥਣਾਂ ਦੇ ਛੋਟੇ ਕੱਪੜਿਆਂ ’ਤੇ ਕੀਤੇ ਕੁਮੈਂਟ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਪੰਜਵੇਂ ਦਿਨ ’ਚ ਦਾਖਲ ਹੋ ਗਿਆ ਹੈ। ਜਦਕਿ ਮਾਮਲੇ ਦੇ ਹੱਲ ਲਈ ਗਠਿਤ ਕੀਤੀ ਗਈ 9 ਮੈਂਬਰੀ ਕਮੇਟੀ ’ਚੋਂ ਵੀ ਤਿੰਨ ਮੈਂਬਰਾਂ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫ਼ਾ ਦੇਣ ਵਾਲਿਆਂ ’ਚ ਕੰਟਰੋਲਰ ਐਗਜਾਮੀਨੇਸ਼ਨ ਡਾ. ਸ਼ਰਨਜੀਤ ਕੌਰ, ਡੀਨ ਸਟੂਡੈਂਟਸ ਵੈਲਫੇਅਰ ਡਾ. ਮਨੋਜ਼ ਸ਼ਰਮਾ ਅਤੇ ਅਸਿਸਟੈਂਟ ਪ੍ਰੋਫੈਸਰ ਡਾ. ਜਸਲੀਨ ਕੇਵਲਾਨੀ ਦਾ ਨਾਮ ਸ਼ਾਮਲ ਹੈ। ਉਧਰ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਯੂਨੀਵਰਸਿਟੀ ਵਾਈਸ ਚਾਂਸਲਰ ਅਤੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਾਮਲੇ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ ਜਦਕਿ ਦੂਜੇ ਪਾਸੇ ਲਾਅ ਯੂਨੀਵਰਸਿਟੀ ਦੇ ਵਿਦਿਆਰਥੀ ਵਾਈਸ ਚਾਂਸਲਰ ਦੇ ਅਸਤੀਫੇ ’ਤੇ ਅੜੇ ਹੋਏ ਹਨ।
Check Also
ਡਾ.ਅਟਵਾਲ ਦੀ ਅੰਤਿਮ ਅਰਦਾਸ ਵੇਲੇ ਵੱਡੀ ਗਿਣਤੀ ਵਿੱਚ ਪੁੱਜੇ ਸਾਹਿਤਕਾਰ
ਚੰਡੀਗੜ੍ਹ :ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਪੰਜਾਬੀ ਰਾਈਟਰਜ਼ ਕੋਆਪਰੇਟਿਵ ਸੁਸਾਇਟੀ ਦੇ …