Breaking News
Home / ਕੈਨੇਡਾ / Front / ਰਾਹੁਲ ਗਾਂਧੀ ਨੇ ਹਰਿਆਣਾ ਦੇ ਅਸੰਧ ਅਤੇ ਬਰਵਾਲਾ ’ਚ ਚੋਣ ਰੈਲੀਆਂ ਨੂੰ ਕੀਤਾ ਸੰਬੋਧਨ

ਰਾਹੁਲ ਗਾਂਧੀ ਨੇ ਹਰਿਆਣਾ ਦੇ ਅਸੰਧ ਅਤੇ ਬਰਵਾਲਾ ’ਚ ਚੋਣ ਰੈਲੀਆਂ ਨੂੰ ਕੀਤਾ ਸੰਬੋਧਨ


ਕਿਹਾ : ਭਾਜਪਾ ਨੇ ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਨੂੰ ਆਰਐਸਐਸ ਦੇ ਹਵਾਲੇ ਕੀਤਾ
ਕਰਨਾਲ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਅੱਜ ਹਰਿਆਣਾ ’ਚ ਕਾਂਗਰਸ ਪਾਰਟੀ ਲਈ ਚੋਣ ਪ੍ਰਚਾਰ ਕਰ ਲਈ ਪਹੁੰਚੇ। ਉਨ੍ਹਾਂ ਅਸੰਧ ਅਤੇ ਬਰਵਾਲਾ ਵਿਖੇ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਹਰਿਆਣਾ ਦੇ ਨੌਜਵਾਨ ਆਪਣੀ ਜ਼ਮੀਨ ਵੇਚ ਕੇ ਵਿਦੇਸ਼ਾਂ ਨੂੰ ਜਾ ਰਹੇ ਹਨ ਕਿਉਂਕਿ ਭਾਜਪਾ ਸਰਕਾਰ ਨੇ ਹਰਿਆਣਾ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਸਾਰੇ ਦਰਵਾਜ਼ੇ ਬੰਦ ਕਰ ਦਿੱਤੇ ਹਨ। ਰਾਹੁਲ ਗਾਂਧੀ ਨੇ ਅੱਗੇ ਕਿਹਾ ਕਿ ਦੇਸ਼ ਦੀ ਸਰਕਾਰ ਚਲਾਉਣ ਵਾਲੇ 90 ਵਿਅਕਤੀ ਹਨ ਜਿਨ੍ਹਾਂ ’ਚ ਸਿਰਫ਼ 3 ਦਲਿਤ ਹਨ ਜਦਕਿ ਇਹ 45 ਹੋਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਲੜਾਈ ਹਰਿਆਣਾ ਨੂੰ ਹੀ ਨਹੀਂ ਬਲਕਿ ਹਿੰਦੁਸਤਾਨ ਅਤੇ ਸੰਵਿਧਾਨ ਨੂੰ ਬਚਾਉਣ ਦੀ ਹੈ। ਭਾਰਤੀ ਜਨਤਾ ਪਾਰਟੀ ਨੇ ਦੇਸ਼ ਦੀਆਂ ਸਾਰੀਆਂ ਸੰਸਥਾਵਾਂ ਆਰ ਐਸ ਐਸ ਦੇ ਹਵਾਲੇ ਕਰ ਦਿੱਤੀਆਂ ਹਨ ਅਤੇ ਇਸ ਦਾ ਪੂਰਾ ਕੰਟਰੋਲ ਨਾਗਪੁਰ ਤੋਂ ਹੁੰਦਾ ਹੈ। ਰੈਲੀ ਦੌਰਾਨ ਰਾਹੁਲ ਗਾਂਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਕੁਮਾਰੀ ਸ਼ੈਲਜਾ ਵੀ ਮੌਜੂਦ ਰਹੇ।

Check Also

ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ

ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …