Breaking News
Home / ਪੰਜਾਬ / ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ‘ਚ ਹੋਵੇਗੀ ‘ਰੈੱਡ ਐਂਟਰੀ’

ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ‘ਚ ਹੋਵੇਗੀ ‘ਰੈੱਡ ਐਂਟਰੀ’

ਹਥਿਆਰਾਂ ਦੇ ਨਵੇਂ ਲਾਇਸੈਂਸਾਂ ਲਈ ਨਹੀਂ ਕਰ ਸਕਣਗੇ ਅਪਲਾਈ, ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਦਾ ਐਲਾਨ
ਪਟਿਆਲਾ/ਬਿਊਰੋ ਨਿਊਜ਼ : ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ÷ ਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ ਤੇ ਨਾ ਹੀ ਪੁਰਾਣੇ ਨਵਿਆਏ ਜਾਣਗੇ। ਹਥਿਆਰਾਂ ਦੇ ਲਾਇਸੈਂਸਾਂ ਨੂੰ ਪਿੰਡਾਂ ਵਿੱਚ ਵੱਕਾਰ ਦਾ ਸਵਾਲ ਮੰਨਿਆ ਜਾਂਦਾ ਹੈ। ਆਗਾਮੀ ਪੰਚਾਇਤੀ ਚੋਣਾਂ ਤੋਂ ਪਹਿਲਾਂ ਲਏ ਗਏ ਇਸ ਫੈਸਲੇ ਨਾਲ ਇਕ ਸਿਆਸੀ ਵਿਵਾਦ ਖੜ÷ ਾ ਹੋ ਸਕਦਾ ਹੈ ਕਿਉਂਕਿ ਕਿਸਾਨ ਯੂਨੀਅਨਾਂ ਵੱਲੋਂ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖਿਲਾਫ ਸੂਬਾ ਸਰਕਾਰ ਵੱਲੋਂ ਕੀਤੀ ਜਾਂਦੀ ਕਾਰਵਾਈ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਝੋਨੇ ਦੀ ਵਾਢੀ ਦੇ ਸੀਜ਼ਨ ਵਿੱਚ ਪੰਜਾਬ ‘ਚ ਇਕ ਹਫ਼ਤੇ ਵਿੱਚ ਪਰਾਲੀ ਸਾੜਨ ਦੇ ਪੰਜ ਦਰਜਨ ਤੋਂ ਵੱਧ ਮਾਮਲੇ ਸਾਹਮਣੇ ਆਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਚਿਤਾਵਨੀ ਦਿੱਤੀ ਹੈ ਕਿ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ‘ਰੈੱਡ ਐਂਟਰੀ’ ਦਰਜ ਕੀਤੀ ਜਾਵੇਗੀ। ਸਿਰਫ਼ ਇਹੀ ਨਹੀਂ, ਬਲਕਿ ਉਹ ਕਿਸਾਨ ਜਿਨ÷ ਾਂ ਦੇ ਜ਼ਮੀਨੀ ਰਿਕਾਰਡ ਵਿੱਚ ‘ਰੈੱਡ ਐਂਟਰੀ’ ਦਰਜ ਹੋਵੇਗੀ, ਉਹ ਨਾ ਤਾਂ ਹਥਿਆਰਾਂ ਦੇ ਨਵੇਂ ਲਾਇਸੈਂਸ ਲਈ ਅਰਜ਼ੀ ਦੇ ਸਕਣਗੇ ਅਤੇ ਨਾ ਹੀ ਉਨ÷ ਾਂ ਦੇ ਪੁਰਾਣੇ ਲਾਇਸੈਂਸ ਨਵਿਆਏ ਜਾਣਗੇ। ਸੂਤਰਾਂ ਮੁਤਾਬਕ ਅਗਲੇ ਕੁਝ ਦਿਨਾਂ ਵਿੱਚ ਜ਼ਿਲ÷ ਾ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਰਸਮੀ ਹੁਕਮ ਜਾਰੀ ਕੀਤੇ ਜਾਣਗੇ। ਹਾਲਾਂਕਿ ਕੁਝ ਜ਼ਿਲਿ÷ ਆਂ ਵਿੱਚ ਇਹ ਹੁਕਮ ਪਹਿਲਾਂ ਹੀ ਜਾਰੀ ਕੀਤੇ ਜਾ ਚੁੱਕੇ ਹਨ। ਦੂਜੇ ਪਾਸੇ ਕਿਸਾਨ ਯੂਨੀਅਨਾਂ ਮੰਗ ਕਰ ਰਹੀਆਂ ਹਨ ਕਿ ਉਨ÷ ਾਂ ਨੂੰ ਪਰਾਲੀ ਦੇ ਨਿਬੇੜੇ ਲਈ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ। ਕਿਸਾਨ ਯੂਨੀਅਨਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਨਿਬੇੜੇ ਲਈ ਕੋਈ ਸਹਿਯੋਗ ਨਾ ਕੀਤੇ ਜਾਣ ਕਾਰਨ ਕਿਸਾਨ ਪਰਾਲੀ ਸਾੜਨ ਲਈ ਮਜਬੂਰ ਹਨ।
ਜ਼ਮੀਨੀ ਰਿਕਾਰਡ ਘੋਖਣ ਮਗਰੋਂ ਹੀ ਦਿੱਤੀ ਜਾਵੇਗੀ ਲਾਇਸੈਂਸਾਂ ਨੂੰ ਮਨਜ਼ੂਰੀ
ਪਟਿਆਲਾ ਦੇ ਏਡੀਸੀ-ਕਮ-ਵਧੀਕ ਜ਼ਿਲ÷ ਾ ਮੈਜਿਸਟਰੇਟ ਕੰਚਨ ਨੇ ਹੁਕਮ ਜਾਰੀ ਕੀਤਾ ਹੈ ਕਿ ਹਥਿਆਰਾਂ ਦੇ ਨਵੇਂ ਲਾਇਸੈਂਸ ਲਈ ਅਰਜ਼ੀ ਦੇਣ ਵਾਲੇ ਜਾਂ ਮੌਜੂਦਾ ਲਾਇਸੈਂਸ ਨਵਿਆਉਣ ਬਾਰੇ ਅਰਜ਼ੀ ਦੇਣ ਵਾਲਿਆਂ ਦੇ ਜ਼ਮੀਨੀ ਰਿਕਾਰਡ ਚੈੱਕ ਕਰਨ ਤੋਂ ਬਾਅਦ ਹੀ ਉਨ÷ ਾਂ ਦੀ ਅਰਜ਼ੀ ਮਨਜ਼ੂਰ ਕੀਤੀ ਜਾਵੇਗੀ। ਹਥਿਆਰਾਂ ਦੇ ਲਾਇਸੈਂਸ ਲਈ ਕਿਸੇ ਵੀ ਬਿਨੈਕਾਰ ਦੇ ਜ਼ਮੀਨੀ ਰਿਕਾਰਡ ‘ਚ ‘ਰੈੱਡ ਐਂਟਰੀ’ ਮਾਲ ਵਿਭਾਗ ਤੋਂ ਚੈੱਕ ਕੀਤੀ ਜਾਵੇਗੀ। ਹੁਕਮਾਂ ਮੁਤਾਬਕ, ਜੇਕਰ ਕੋਈ ਬਿਨੈਕਾਰ ਪਰਾਲੀ ਸਾੜਨ ਦੇ ਮਾਮਲੇ ‘ਚ ਸ਼ਾਮਲ ਪਾਇਆ ਜਾਂਦਾ ਹੈ ਤਾਂ ਉਸ ਨੂੰ ਨਾ ਤਾਂ ਹਥਿਆਰ ਦਾ ਨਵਾਂ ਲਾਇਸੈਂਸ ਜਾਰੀ ਕੀਤਾ ਜਾਵੇਗਾ ਅਤੇ ਨਾ ਹੀ ਉਸ ਦਾ ਪੁਰਾਣਾ ਲਾਇਸੈਂਸ ਨਵਿਆਇਆ ਜਾਵੇਗਾ।

Check Also

ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ

ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …