-5 C
Toronto
Wednesday, December 3, 2025
spot_img
Homeਪੰਜਾਬਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਭਰ 'ਚ ਰੋਸ ਪ੍ਰਦਰਸ਼ਨ

ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਵੱਲੋਂ ਪੰਜਾਬ ਭਰ ‘ਚ ਰੋਸ ਪ੍ਰਦਰਸ਼ਨ

ਕਿਸਾਨਾਂ ਨੇ ਮੁੱਖ ਮੰਤਰੀ ਦੇ ਨਾਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਸੌਂਪੇ ਮੰਗ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਵੱਲੋਂ ਨਕਲੀ ਖਾਦਾਂ ਦੀ ਵਿਕਰੀ, ਡੀਏਪੀ ਦੀ ਘਾਟ ਅਤੇ ਖਾਦਾਂ ਖਰੀਦਣ ਸਮੇਂ ਨੈਨੋ ਖਾਦਾਂ ਅਤੇ ਕੀਟਨਾਸ਼ਕ ਨੂੰ ਜ਼ਬਰੀ ਕਿਸਾਨਾਂ ਨੂੰ ਮੜ੍ਹਨ ਵਿਰੁੱਧ ਪੰਜਾਬ ਦੇ 16 ਜ਼ਿਲ੍ਹਿਆਂ ਵਿੱਚ ਰੋਸ ਪ੍ਰਦਰਸ਼ਨ ਕੀਤੇ। ਇਸ ਦੌਰਾਨ ਕਿਸਾਨਾਂ ਨੇ 15 ਡਿਪਟੀ ਕਮਿਸ਼ਨਰਾਂ ਤੇ 2 ਐੱਸਡੀਐਮ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਸੌਂਪੇ।
ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਜਲਦ ਹੱਲ ਕੱਢਣ ਦੀ ਮੰਗ ਕੀਤੀ। ਇਸ ਦੌਰਾਨ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਦੀਪ ਸਿੰਘ ਟੱਲੇਵਾਲ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ ਅਤੇ ਕੁਲਦੀਪ ਕੌਰ ਕੁੱਸਾ ਸਣੇ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ।
ਕਿਸਾਨ ਆਗੂਆਂ ਨੇ ਵੱਖ-ਵੱਖ ਥਾਵਾਂ ‘ਤੇ ਪ੍ਰਦਰਸ਼ਨਾਂ ਨੂੰ ਸੰਬੋਧਨ ਕਰਦਿਆਂ ਮੰਗ ਕੀਤੀ ਕਿ ਸੂਬੇ ਵਿੱਚ ਨਕਲੀ ਖਾਦਾਂ ਦੀ ਵਿਕਰੀ ‘ਤੇ ਰੋਕ ਲਾਈ ਜਾਵੇ ਅਤੇ ਅਜਿਹੀਆਂ ਉਤਪਾਦਕ ਕੰਪਨੀਆਂ ਅਤੇ ਡੀਲਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪ੍ਰਚਲਤ ਖਾਦਾਂ ਦੇ ਨਾਲ ਨੈਨੋ ਖਾਦਾਂ ਤੇ ਹੋਰ ਵਾਧੂ ਵਸਤਾਂ ਸਹਿਕਾਰੀ ਸਭਾਵਾਂ ਅਤੇ ਆਮ ਡੀਲਰਾਂ ਵੱਲੋਂ ਕਿਸਾਨਾਂ ਨੂੰ ਮੜ੍ਹਨਾ ਬੰਦ ਕੀਤਾ ਜਾਵੇ। ਉਨ੍ਹਾਂ ਆਰੋਪ ਲਾਇਆ ਕਿ ਖਾਦਾਂ ਦਾ ਬਨਾਉਟੀ ਸੰਕਟ ਖੜ੍ਹਾ ਕਰ ਕੇ ਨਕਲੀ ਖਾਦਾਂ ਦੇ ਉਤਪਾਦਕ ਅਤੇ ਕਾਲਾਬਜ਼ਾਰੀ ਰਾਹੀਂ ਕਿਸਾਨਾਂ ਦੀ ਅੰਨ੍ਹੀ ਲੁੱਟ ਕੀਤੀ ਜਾ ਰਹੀ ਹੈ। ਕਿਸਾਨ ਆਗੂਆਂ ਨੇ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਇਸ ਕਾਲੇ ਧੰਦੇ ਨੂੰ ਬੰਦ ਕੀਤਾ ਜਾਵੇ।
ਭਗਵੰਤ ਮਾਨ ਨੇ ਆਪਣੇ ਓਐੱਸਡੀ ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾਇਆ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਵਿਸ਼ੇਸ਼ ਡਿਊਟੀ ਅਫਸਰ (ਓਐੱਸਡੀ) ਪ੍ਰੋਫੈਸਰ ਓਂਕਾਰ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਹੈ। ਮੁੱਖ ਮੰਤਰੀ ਨੇ ਬੀਤੇ ਦਿਨ ਹੀ ਪੰਜਾਬ ਵਜ਼ਾਰਤ ‘ਚੋਂ ਚਾਰ ਵਜ਼ੀਰਾਂ ਦੀ ਛਾਂਟੀ ਕੀਤੀ ਹੈ ਅਤੇ ਉਨ੍ਹਾਂ ਆਪਣੇ ਓਐੱਸਡੀ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਹੈ। ਮੁੱਖ ਮੰਤਰੀ ਦੇ ਹਲਕਾ ਧੂਰੀ ਵਿਚ ਓਂਕਾਰ ਸਿੰਘ ਸਿਆਸੀ ਕੰਮਕਾਰ ਦੇਖਦੇ ਸਨ ਅਤੇ ਉਨ੍ਹਾਂ ਦੀ ਪਟਿਆਲਾ ‘ਚ ਸਰਕਾਰੀ ਰਿਹਾਇਸ਼ ਹੈ। ਮੁੱਖ ਮੰਤਰੀ ਨਾਲ ਉਨ੍ਹਾਂ ਦੀ ਤਾਇਨਾਤੀ ਅਗਸਤ 2022 ਵਿਚ ਹੋਈ ਸੀ।

 

RELATED ARTICLES
POPULAR POSTS