15 ਅਕਤੂਬਰ ਤੱਕ ਕੋਰਟ ’ਚ ਜਵਾਬ ਦਾਖਲ ਕਰਨ ਦਾ ਦਿੱਤਾ ਹੁਕਮ
ਜਲੰਧਰ/ਬਿਊਰੋ ਨਿਊਜ਼ : ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈਡੀ ਵੱਲੋਂ ਗਿ੍ਰਫਤਾਰ ਕੀਤੇ ਗਏ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੇ ਜ਼ਮਾਨਤ ਲਈ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਖਲ ਕੀਤੀ ਹੈ। ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰਕੇ 15 ਅਕਤੂਬਰ ਤੱਕ ਜਵਾਬ ਦਾਖਲ ਕਰਨ ਦਾ ਹੁਕਮ ਦਿੱਤਾ ਹੈ। ਅਮਰਗੜ੍ਹ ਤੋਂ ‘ਆਪ’ ਵਿਧਾਇਕ ਗੱਜਣਮਾਜਰਾ ਨੂੰ ਪਿਛਲੇ ਸਾਲ ਈਡੀ ਨੇ ਜਲੰਧਰ ’ਚ ਪੁੱਛਗਿੱਛ ਦੌਰਾਨ ਗਿ੍ਰਫ਼ਤਾਰ ਕਰ ਲਿਆ ਸੀ। ਗੱਜਣਮਾਜਰਾ ’ਤੇ ਆਪਣੀ ਹੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਆਰੋਪ ਹੈ। ਗੱਜਣਮਾਜਰਾ ਨੇ ਮੋਹਾਲੀ ਦੀ ਜ਼ਿਲ੍ਹਾ ਅਦਾਲਤ ’ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਸੀ ਪਰ ਮੋਹਾਲੀ ਕੋਰਟ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤੀ ਸੀ। ਇਸ ਤੋਂ ਬਾਅਦ ਗੱਜਣਮਾਜਰਾ ਨੇ ਜ਼ਮਾਨਤ ਲਈ ਹਾਈ ਕੋਰਟ ’ਚ ਪਟੀਸ਼ਨ ਦਾਖਲ ਕੀਤੀ ਸੀ।
Home / ਕੈਨੇਡਾ / Front / ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਪਟੀਸ਼ਨ ’ਤੇ ਹਾਈਕੋਰਟ ਨੇ ਈਡੀ ਨੂੰ ਭੇਜਿਆ ਨੋਟਿਸ
Check Also
ਫਰੀਦਕੋਟ ਦੀ ਸਿਫਤ ਕੌਰ ਸਮਰਾ ਨੇ ਭਾਰਤ ਦੀ ਝੋਲੀ ਪਾਇਆ ਸੋਨ ਤਗ਼ਮਾ
ਅਰਜਨਟੀਨਾ ਸ਼ੂਟਿੰਗ ’ਚ ਚੱਲ ਰਹੇ ਸ਼ੂਟਿੰਗ ਮੁਕਾਬਲੇ ’ਚ ਸਿਫ ਨੇ ਜਿੱਤਿਆ ਤਮਗਾ ਨਵੀਂ ਦਿੱਲੀ/ਬਿਊਰੋ ਨਿਊਜ਼ …