ਕਿਹਾ : ਵਿਰੋਧੀ ਪਾਰਟੀਆਂ ਵੱਲੋਂ ਜਾਖੜ ਦੇ ਅਸਤੀਫ਼ੇ ਸਬੰਧੀ ਕੀਤਾ ਜਾ ਰਿਹਾ ਹੈ ਝੂਠਾ ਪ੍ਰਚਾਰ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖ਼ਬਰਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ਹੈ। ਉਨ੍ਹਾਂ ਜਾਖੜ ਦੇ ਅਸਤੀਫ਼ੇ ਸਬੰਧੀ ਚਲਾਈਆਂ ਜਾ ਰਹੀਆਂ ਖ਼ਬਰਾਂ ਨੂੰ ਝੂਠਾ ਕਰਾਰ ਦਿੱਤਾ ਅਤੇ ਉਨ੍ਹਾਂ ਸਾਰੀਆਂ ਅਫ਼ਵਾਹਾਂ ਦਾ ਖੰਡਨ ਕੀਤਾ ਹੈ। ਅਨਿਲ ਸਰੀਨ ਨੇ ਕਿਹਾ ਕਿ ਸੁਨੀਲ ਜਾਖੜ ਪੰਜਾਬ ਭਾਜਪਾ ਦੇ ਪ੍ਰਧਾਨ ਹਨ ਅਤੇ ਉਹ ਪ੍ਰਧਾਨ ਵਜੋਂ ਆਪਣੀ ਡਿਊਨੀ ਪੂਰੀ ਤਨਦੇਹੀ ਨਾਲ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਜਾਖੜ ਦੇ ਅਸਤੀਫ਼ੇ ਸਬੰਧੀ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਲੰਘੀ ਦੇਰ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਦੇ ਅਸਤੀਫ਼ੇ ਦੀਆਂ ਖਬਰਾਂ ਸ਼ੋਸ਼ਲ ਮੀਡੀਆ ’ਤੇ ਚੱਲੀਆਂ ਸਨ ਜਿਸ ਤੋਂ ਬਾਅਦ ਇਨ੍ਹਾਂ ਖਬਰਾਂ ਨੂੰ ਅਖਬਾਰਾਂ ਵੱਲੋਂ ਪ੍ਰਕਾਸ਼ਿਤ ਵੀ ਕੀਤਾ ਗਿਆ। ਪਰ ਭਾਜਪਾ ਵੱਲੋਂ ਅੱਜ ਸ਼ੁੱਕਰਵਾਰ ਨੂੰ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਝੂਠਾ ਅਤੇ ਬੇਬੁਨਿਆਦ ਦੱਸਿਆ ਜਾ ਰਿਹਾ ਹੈ।
Check Also
ਛੱਤੀਸਗੜ੍ਹ ’ਚ ਸੁਰੱਖਿਆ ਬਲਾਂ ਤੇ ਨਕਸਲੀਆਂ ਵਿਚਾਲੇ ਹੋਇਆ ਮੁਕਾਬਲਾ
28 ਤੋਂ ਵੱਧ ਨਕਸਲੀ ਮਾਰੇ ਜਾਣ ਦੀ ਖਬਰ ਰਾਏਪੁਰ/ਬਿਊਰੋ ਨਿਊਜ਼ ਛੱਤੀਸਗੜ੍ਹ ਦੇ ਨਾਰਾਇਣਪੁਰ ਜ਼ਿਲ੍ਹੇ …