ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਅਧਿਆਤਮਕ ਤੇ ਰੂਹਾਨੀ ਸਕੂਨ ਮਿਲਿਆ : ਖੇਹਰ
ਅੰਮ੍ਰਿਤਸਰ : ਸੁਪਰੀਮ ਕੋਰਟ ਦੇ ਚੀਫ ਜਸਟਿਸ ਜਗਦੀਸ਼ ਸਿੰਘ ਖੇਹਰ ਹਰਿਮੰਦਰ ਸਾਹਿਬ ਨਤਮਸਤਕ ਹੋਏ। ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਸੂਚਨਾ ਕੇਂਦਰ ਵਿੱਚ ਖੇਹਰ ਤੇ ਉਨ੍ਹਾਂ ਦੀ ਪਤਨੀ ਸਤਪਾਲ ਕੌਰ ਨੂੰ ਹਰਿਮੰਦਰ ਸਾਹਿਬ ਦਾ ਮਾਡਲ, ਲੋਈ, ਸਿਰੀ ਸਾਹਿਬ ਤੇ ਧਾਰਮਿਕ ਕਿਤਾਬਾਂ ਦਾ ਸੈੱਟ ਭੇਟ ਕੀਤਾ। ਇਸ ਤੋਂ ਪਹਿਲਾਂ ਚੀਫ ਜਸਟਿਸ ਖੇਹਰ ਤੇ ਉਨ੍ਹਾਂ ਦੇ ਪਰਿਵਾਰ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਗੁੰਬਦ ਵਿਖੇ ਕਰਵਾਏ ਅਖੰਡ ਪਾਠ ਦੇ ਭੋਗ ਵਿੱਚ ਹਾਜ਼ਰੀ ਭਰੀ।ਸਨਮਾਨ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਚੀਫ ਜਸਟਿਸ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਕੇ ਤੇ ਕੀਰਤਨ ਸਰਵਣ ਕਰਕੇ ਉਨ੍ਹਾਂ ਨੂੰ ਅਧਿਆਤਮਕ ਤੇ ਰੂਹਾਨੀ ਸਕੂਨ ਮਿਲਿਆ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਦਾ ਸਨਮਾਨ ਬਦਲੇ ਧੰਨਵਾਦ ਕੀਤਾ
Check Also
ਪੰਜਾਬ ਦੀਆਂ ਜ਼ਿਮਨੀ ਚੋਣਾਂ ਲਈ ਪਈਆਂ ਵੋਟਾਂ ਦੀ ਗਿਣਤੀ ਜਾਰੀ
ਗਿੱਦੜਬਾਹਾ ਤੇ ਚੱਬੇਵਾਲ ਤੋਂ ‘ਆਪ’, ਬਰਨਾਲਾ ਤੇ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਤੋਂ ਅੱਗੇ …