Breaking News
Home / ਕੈਨੇਡਾ / Front / ਮਾਨ ਸਰਕਾਰ ਨੇ ਆਪਣੇ ਹੀ ਪੰਜ ਸਾਬਕਾ ਮੰਤਰੀਆਂ ਨੂੰ ਭੇਜਿਆ ਨੋਟਿਸ

ਮਾਨ ਸਰਕਾਰ ਨੇ ਆਪਣੇ ਹੀ ਪੰਜ ਸਾਬਕਾ ਮੰਤਰੀਆਂ ਨੂੰ ਭੇਜਿਆ ਨੋਟਿਸ


15 ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਕੋਠੀਆਂ ਨੂੰ ਖਾਲੀ ਕਰਨ ਦਾ ਦਿੱਤਾ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਹੀ ਪੰਜ ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਨੋਟਿਸ ਜਾਰੀ ਕਰਕੇ ਉਨ੍ਹਾਂ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਰਕਾਰੀ ਕੋਠੀਆਂ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ ਹੈ, ਤਾਂ ਜੋ ਨਵੇਂ ਬਣੇ ਮੰਤਰੀਆਂ ਨੂੰ ਇਹ ਕੋਠੀਆਂ ਅਲਾਟ ਕੀਤੀਆਂ ਜਾ ਸਕਣ। ਪੰਜਾਬ ਸਿਵਲ ਸਕੱਤਰੇਤ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਸਾਬਕਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਚੇਤਨ ਸਿੰਘ ਜੌੜਾਮਾਜਰਾ, ਬਲਕਾਰ ਸਿੰਘ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਪੰਜਾਬ ਦੀ ਭਗਵੰਤ ਮਾਨ ਕੈਬਨਿਟ ਵਿਚ ਲੰਘੇ ਦਿਨੀਂ 5 ਨਵੇਂ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਜਿਨ੍ਹਾਂ ਵਿਚ ਤਰੁਣਪ੍ਰੀਤ ਸਿੰਘ ਸੌਂਦ, ਬਰਿੰਦਰ ਗੋਇਲ, ਹਰਦੀਪ ਮੁੰਡੀਆਂ, ਡਾ. ਰਵਜੋਤ ਸਿੰਘ ਅਤੇ ਮਹਿੰਦਰ ਭਗਤ ਦਾ ਨਾਮ ਸ਼ਾਮਲ ਹੈ। ਨਵੇਂ ਬਣੇ ਕੈਬਨਿਟ ਮੰਤਰੀਆਂ ਵੱਲੋਂ ਲੰਘੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਇਕ ਮੁਲਾਕਾਤ ਵੀ ਕੀਤੀ ਗਈ ਸੀ ਅਤੇ ਇਸ ਮੁਲਕਾਤ ਦੌਰਾਨ ਮੰਤਰੀਆਂ ਨੂੰ ਦਿੱਤੇ ਗਏ ਸਬੰਧਤ ਵਿਭਾਗਾਂ ’ਤੇ ਚਰਚਾ ਕੀਤੀ ਗਈ ਸੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …