Breaking News
Home / ਕੈਨੇਡਾ / Front / ਹਰਿਆਣਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੰਡੀਗੜ੍ਹ ’ਚ ਜਾਰੀ ਕੀਤਾ ਚੋਣ ਮੈਨੀਫੈਸਟੋ

ਹਰਿਆਣਾ ਚੋਣਾਂ ਲਈ ਕਾਂਗਰਸ ਪਾਰਟੀ ਨੇ ਚੰਡੀਗੜ੍ਹ ’ਚ ਜਾਰੀ ਕੀਤਾ ਚੋਣ ਮੈਨੀਫੈਸਟੋ


25 ਲੱਖ ਰੁਪਏ ਤੱਕ ਮੁਫ਼ਤ ਇਲਾਜ ਅਤੇ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੇਣ ਦਾ ਕੀਤਾ ਵਾਅਦਾ
ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਦੇ ਲਈ ਕਾਂਗਰਸ ਪਾਰਟੀ ਨੇ ਸ਼ਨੀਵਾਰ ਨੂੰ ਚੰਡੀਗੜ੍ਹ ’ਚ ਪੂਰਾ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। 40 ਪੇਜਾਂ ਦੇ ਇਸ ਚੋਣ ਮੈਨੀਫੈਸਟੋ ’ਚ ਲੋਕਾਂ ਨੂੰ 25 ਲੱਖ ਰੁਪਏ ਤੱਕ ਮੁਫ਼ਤ ਇਲਾਜ਼ ਅਤੇ ਮਹਿਲਾਵਾਂ ਨੂੰ ਹਰ ਮਹੀਨੇ 2 ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ। ਜਦਕਿ ਕੁੱਝ ਦਿਨ ਪਹਿਲਾਂ ਹਰਿਆਣਾ ਕਾਂਗਰਸ ਨੇ ਦਿੱਲੀ ’ਚ ਹਰਿਆਣਾ ਦੇ ਲੋਕਾਂ ਲਈ 7 ਗਰੰਟੀਆਂ ਦਾ ਐਲਾਨ ਕੀਤਾ ਸੀ। ਮੈਨੀਫੈਸਟੋ ਕਮੇਟੀ ਦੀ ਚੇਅਰਮੈਨ ਗੀਤਾ ਭੁੱਕਲ ਨੇ ਕਿਹਾ ਕਿ ਲੋਕਤੰਤਰ ’ਚ ਲੋਕ ਹੀ ਮਹਾਨ ਹੁੰਦੇ ਹਨ ਅਤੇ ਇਹ ਮੈਨੀਫੈਸਟੋ ਲੋਕਾਂ ਨਾਲ ਕੀਤੀ ਗਈ ਗੱਲਬਾਤ ਤੋਂ ਬਾਅਦ ਹੀ ਤਿਆਰ ਕੀਤਾ ਗਿਆ ਹੈ। ਚੋਣ ਮੈਨੀਫੈਸਟੋ ਜਾਰੀ ਕਰਨ ਸਮੇਂ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭਪਿੰਦਰ ਸਿੰਘ ਹੁੱਡਾ, ਹਰਿਆਣਾ ਕਾਂਗਰਸ ਦੇ ਪ੍ਰਧਾਨ ਉਦੇਭਾਨ, ਹਰਿਆਣਾ ਕਾਂਗਰਸ ਦੇ ਇੰਚਾਰਜ ਅਤੇ ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਹਾਜ਼ਰ ਰਹੇ। ਜਦਕਿ ਲੋਕ ਸਭਾ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਕੁਮਾਰੀ ਸ਼ੈਲਜ਼ਾ ਇਸ ਸਮਾਗਮ ਵਿਚੋਂ ਗੈਰਹਾਜ਼ਰ ਰਹੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼

ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …