Breaking News
Home / ਕੈਨੇਡਾ / Front / ਕੈਨੇਡਾ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਹੋਈ ਛੇੜਛਾੜ

ਕੈਨੇਡਾ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਹੋਈ ਛੇੜਛਾੜ


ਸ਼ਰਾਰਤੀ ਅਨਸਰਾਂ ਨੇ ਬੁੱਤ ’ਤੇ ਲਗਾਇਆ ਫਲਸਤੀਨ ਦਾ ਝੰਡਾ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਦੇ ਬਰੈਂਪਟਨ ’ਚ ਕੁੱਝ ਫਲਸਤੀਨੀ ਸ਼ਰਾਰਤੀ ਅਨਸਰਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਛੇੜਛਾੜ ਕੀਤੀ ਹੈ। ਆਰੋਪੀਆਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਫਲਸਤੀਨ ਦਾ ਝੰਡਾ ਤੱਕ ਲਗਾ ਦਿੱਤਾ ਗਿਆ ਸੀ। ਇਸ ਦਾ ਵੀਡੀਓ ਸ਼ੋਸ਼ਲ ਮੀਡੀਆ ’ਤੇ ਵਾਇਰਲ ਹੋਣ ਤੋਂ ਬਾਅਦ ਮੁੱਦਾ ਕਾਫੀ ਗਰਮਾਇਆ ਹੋਇਆ। ਵਾਇਰਲ ਵੀਡੀਓ 37 ਸੈਕਿੰਡ ਦਾ ਹੈ ਅਤੇ ਇਸ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ’ਤੇ ਚੜ੍ਹੇ ਹੋਏ ਦੋ ਨੌਜਵਾਨ ਫਲਸਤੀਨ ਦਾ ਝੰਡਾ ਉਨ੍ਹਾਂ ਦੇ ਘੋੜੇ ’ਤੇ ਲਗਾ ਰਹੇ ਹਨ। ਦੋਵੇਂ ਨੌਜਵਾਨਾਂ ਨੇ ਆਪਣੇ ਮੂੰਹ ਢਕੇ ਹੋਏ ਸਨ ਅਤੇ ਹੇਠ ਹੋਰ ਕਈ ਵਿਅਕਤੀ ਖੜ੍ਹੇ ਸਨ, ਜਿਨ੍ਹਾਂ ’ਚੋਂ ਇਕ ਵਿਅਕਤੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ ’ਤੇ ਕੱਪੜਾ ਬੰਨਦਾ ਹੋਇਆ ਨਜ਼ਰ ਆ ਰਿਹਾ ਹੈ। ਇਸ ਸਾਰੇ ਮਾਮਲੇ ਤੋਂ ਕੈਨੇਡਾ ਦੀ ਪੀਲ ਪੁਲਿਸ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

Check Also

ਕਿਸਾਨ ਅਤੇ ਮਜ਼ਦੂਰ ਜਥੇਬੰਦੀਆਂ 6 ਦਸੰਬਰ ਨੂੰ ਦਿੱਲੀ ਕੂਚ ਕਰਨਗੀਆਂ

ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚਾ ਦੀ ਅਗਵਾਈ ਹੇਠ ਸ਼ੰਭੂ ਬਾਰਡਰ ਤੋਂ …