ਕਿਹਾ : ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਰਿਲੀਜ਼
ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ਰਗ ਕਮੇਟੀ ਦੀ ਮੀਟਿੰਗ ਅੱਜ ਅੰਮਿ੍ਰਤਸਰ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਈ। ਮੀਟਿੰਗ ਦੌਰਾਨ ਸ਼ਤਾਬਦੀ ਸਮਾਗਮਾਂ ’ਚ ਸਹਿਯੋਗ ਦੇਣ ਵਾਲੀਆਂ ਜਥੇਬੰਦੀਆਂ ਦਾ ਜਿੱਥੇ ਧੰਨਵਾਦ ਕੀਤਾ ਗਿਆ, ਉਥੇ ਹੀ ਪੰਜਾਬ ਸਰਕਾਰ ਵੱਲੋਂ ਸ਼ਤਾਬਦੀ ਸਮਾਗਮਾਂ ਸਬੰਧੀ ਅਪਣਾਏ ਗਏ ਨਕਾਰਾਤਮਕ ਵਤੀਰੇ ਦੀ ਆਲੋਚਨਾ ਵੀ ਕੀਤੀ ਗਈ। ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਸੰਸਦ ਮੈਂਬਰ ਤੇ ਅਦਾਕਾਰਾ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ਨੂੰ ਕਿਸੇ ਵੀ ਸੂਰਤ ਵਿਚ ਰਿਲੀਜ਼ ਨਹੀਂ ਹੋਣ ਦਿੱਤਾ ਜਾਵੇਗਾ। ਕਿਉਂਕਿ ਇਸ ਫ਼ਿਲਮ ਵਿਚ ਸਿੱਖ ਪੰਥ ਦੀ ਮਹਾਨ ਸ਼ਖਸੀਅਤ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਦੇ ਕਿਰਦਾਰ ਨੂੰ ਗਲਤ ਰੂਪ ਵਿਚ ਪੇਸ਼ ਕੀਤਾ ਗਿਆ ਹੈ। ਇਸ ਤੋਂ ਇਲਾਵਾ ਇਕੱਤਰਤਾ ਦੌਰਾਨ ਸਾਲ 2025 ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350 ਸਾਲਾ ਸ਼ਹੀਦੀ ਪੁਰਬ ਸ਼ਤਾਬਦੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਤਾਗੱਦੀ ਸ਼ਤਾਬਦੀ ਨੂੰ ਉਤਸ਼ਾਹ ਨਾਲ ਮਨਾਉਣ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
Check Also
ਸੰਵਿਧਾਨ ਦਿਵਸ ਮੌਕੇ ਰਾਸ਼ਟਰਪਤੀ ਨੇ ਸੰਸਦ ਦੇ ਸਾਂਝੇ ਸਦਨ ਨੂੰ ਕੀਤਾ ਸੰਬੋਧਨ
ਇਕ ਵਿਸ਼ੇਸ਼ ਯਾਦਗਾਰੀ ਸਿੱਕਾ ਅਤੇ ਡਾਕ ਟਿਕਟ ਵੀ ਜਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ ਅੱਜ ਮੰਗਲਵਾਰ ਨੂੰ …