
ਡਾਕਟਰਾਂ ਨੇ ਕੁਝ ਦਿਨ ਬੈੱਡ ਰੈਸਟ ਕਰਨ ਦੀ ਦਿੱਤੀ ਸਲਾਹ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿੱਚ ਸੁਧਾਰ ਹੋਣ ਤੋਂ ਬਾਅਦ ਅੱਜ ਐਤਵਾਰ ਨੂੰ ਉਨ੍ਹਾਂ ਨੂੰ ਮੁਹਾਲੀ ਦੇ ਸੁਪਰ ਸਪੈਸ਼ਲਿਟੀ ਫੋਰਟਿਸ ਹਸਪਤਾਲ ’ਚੋਂ ਛੁੱਟੀ ਮਿਲ ਗਈ ਹੈ। ਡਾਕਟਰਾਂ ਨੇ ਹਾਲੇ ਕੁੱਝ ਦਿਨ ਉਨ੍ਹਾਂ ਨੂੰ ਬੈੱਡ ਰੈਸਟ ਕਰਨ ਦੀ ਸਲਾਹ ਦਿੱਤੀ ਹੈ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਸਪੀਕਰ ਕੁਲਤਾਰ ਸਿੰਘ ਸੰਧਵਾਂ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਕਾਂਗਰਸੀ ਆਗੂ ਪ੍ਰਗਟ ਸਿੰਘ ਨੇ ਫੋਰਟਿਸ ਹਸਪਤਾਲ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦਾ ਹਾਲ ਜਾਣਿਆ।