Breaking News
Home / ਕੈਨੇਡਾ / Front / ਮਿਥੁਨ ਚੱਕਰਵਰਤੀ ਨੂੰ ਮਿਲੇਗਾ ਦਾਦਾ ਸਾਹੇਬ ਫਾਲਕੇ ਐਵਾਰਡ

ਮਿਥੁਨ ਚੱਕਰਵਰਤੀ ਨੂੰ ਮਿਲੇਗਾ ਦਾਦਾ ਸਾਹੇਬ ਫਾਲਕੇ ਐਵਾਰਡ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਥੁਨ ਚੱਕਰਵਰਤੀ ਨੂੰ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼
ਫਿਲਮ ਅਦਾਕਾਰ ਮਿਥੁਨ ਚੱਕਰਵਾਰੀ ਨੂੰ 70ਵੇਂ ਨੈਸ਼ਨਲ ਫਿਲਮ ਐਵਾਰਡਜ਼ ਸਮਾਰੋਹ ਦੇ ਦੌਰਾਨ ਦਾਦਾ ਸਾਹੇਬ ਫਾਲਕੇ ਪੁਰਸਕਾਰ ਨਾਲ ਸਨਾਮਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਵਲੋਂ ਸਾਂਝੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਦਾਦਾ ਸਾਹੇਬ ਫਾਲਕੇ ਚੋਣ ਕਮੇਟੀ ਨੇ ਮਿਥੁਨ ਚੱਕਰਵਰਤੀ ਨੂੰ ਭਾਰਤੀ ਸਿਨੇਮਾ ਵਿਚ ਉਨ੍ਹਾਂ ਦੇ ਯੋਗਦਾਨ ਦੇ ਲਈ ਐਵਾਰਡ ਦੇਣ ਦਾ ਫੈਸਲਾ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ 8 ਅਕਤੂਬਰ ਨੂੰ ਰਾਸ਼ਟਰੀ ਫਿਲਮ ਪੁਰਸਕਾਰਾਂ ਦੇ ਦੌਰਾਨ ਮਿਥੁਨ ਚੱਕਰਵਰਤੀ ਨੂੰ ਸਨਮਾਨਿਤ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਮਿਥੁਨ ਨੇ ਆਪਣੇ ਕਰੀਅਰ ਵਿਚ 350 ਤੋਂ ਜ਼ਿਆਦਾ ਫਿਲਮਾਂ ਕੀਤੀਆਂ ਹਨ ਅਤੇ 3 ਨੈਸ਼ਨਲ ਐਵਾਰਡ ਵੀ ਜਿੱਤੇ ਹਨ। ਮਿਥੁਨ ਚੱਕਰਵਰਤੀ ਨੂੰ ਪਦਮ ਭੂਸ਼ਣ ਐਵਾਰਡ ਵੀ ਦਿੱਤਾ ਗਿਆ ਸੀ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਥੁਨ ਚੱਕਰਵਰਤੀ ਨੂੰ ਵਧਾਈ ਦਿੱਤੀ ਹੈ।

Check Also

ਕਰਨਲ ਬਾਠ ਕੁੱਟਮਾਰ ਮਾਮਲੇ ’ਚ ਐਸਆਈਟੀ ਦਾ ਗਠਨ

ਆਈਪੀਐਸ ਅਧਿਕਾਰੀ ਮਨਜੀਤ ਸ਼ਿਓਰਾਨ ਨੂੰ ਜਾਂਚ ਟੀਮ ਦਾ ਬਣਾਇਆ ਮੁਖੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਪੁਲਿਸ ਦੇ …