Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਕੀਤੀਆਂ ਜਾਰੀ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਕੀਤੀਆਂ ਜਾਰੀ

ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ ਤੇ ਅਫਸਰਾਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿਚ ਕਿਸਾਨਾਂ ਦੀ ਮੱਦਦ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਐਮ ਮਾਨ ਵਲੋਂ ਦੱਸਿਆ ਗਿਆ ਕਿ ਅੱਜ ਸੂਬੇ ਦੀਆਂ ਮੰਡੀਆਂ ਵਿਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਲੈ ਕੇ ਮੰਤਰੀਆਂ, ਵਿਧਾਇਕਾਂ ਅਤੇ ਅਫਸਰ ਸਾਹਿਬਾਨਾਂ ਨਾਲ ਆਨਲਾਈਨ ਮੀਟਿੰਗ ਕੀਤੀ ਗਈ ਹੈ ਅਤੇ ਇਨ੍ਹਾਂ ਸਾਰਿਆਂ ਨੂੰ ਮੰਡੀਆਂ ਦੇ ਦੌਰੇ ਕਰਨ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੁੱਖ ਮੰਤਰੀ ਨੇ ਆਖਿਆ ਕਿ ਮੰਡੀਆਂ ਵਿਚ ਝੋਨੇ ਦੀ ਫਸਲ ਦੀ ਖਰੀਦ ਅਤੇ ਲਿਫਟਿੰਗ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਨੂੰ ਕਿਹਾ ਗਿਆ ਹੈ ਤਾਂ ਜੋ ਸਾਡੇ ਕਿਸਾਨ ਭਰਾਵਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਨਾਲ ਹੀ ਅਸੀਂ ਸ਼ੈਲਰ ਮਾਲਕਾਂ ਦੀਆਂ ਅਸਲ ਮੰਗਾਂ ਨੂੰ ਕੇਂਦਰ ਸਰਕਾਰ ਮੂਹਰੇ ਚੁੱਕ ਰਹੇ ਹਾਂ। ਸੀਐਮ ਮਾਨ ਨੇ ਇਹ ਵੀ ਦੱਸਿਆ ਕਿ ਸੂਬਾ ਸਰਕਾਰ ਵਲੋਂ ਮਜ਼ਦੂਰਾਂ ਨੂੰ ਲਾਭ ਪਹੁੰਚਾਉਣ ਲਈ ਮੰਡੀ ਲੇਬਰ ਚਾਰਜ ਵਿਚ ਵੀ ਬੇਮਿਸਾਲ ਵਾਧਾ ਕੀਤਾ ਗਿਆ ਹੈ।

Check Also

ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ

ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ …