ਮਨਜੂਰ ਹੋਏ ਸਨ 132 ਕਰੋੜ ਰੁਪਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਚੋਣ ਅਮਲ ‘ਤੇ ਕਰੀਬ 120 ਕਰੋੜ ਰੁਪਏ ਦਾ ਖ਼ਰਚਾ ਆਇਆ ਹੈ। ਸੂਬਾਈ ਚੋਣ ਅਧਿਕਾਰਆਂ ਨੇ ਪੂਰੇ ਅਮਲ ਨੂੰ ਪਿਛਲੇ ਸਾਲ ਮਨਜ਼ੂਰ ਕੀਤੇ ਗਏ 132 ਕਰੋੜ ਰੁਪਏ ਦੇ ਬਜਟ ਅੰਦਰ ਹੀ ਮੁਕੰਮਲ ਕਰ ਲਿਆ। ਨਿਯਮਾਂ ਮੁਤਾਬਕ ਲੋਕ ਸਭਾ ਚੋਣਾਂ ‘ਤੇ ਹੋਏ ਖ਼ਰਚੇ ਵਿਚੋਂ ਅੱਧੀ ਰਕਮ ਦਾ ਭੁਗਤਾਨ ਸੂਬਾ ਸਰਕਾਰਾਂ ਕਰਦੀਆਂ ਹਨ ਪਰ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਬਿਲ ਦਾ ਸਾਰਾ ਖ਼ਰਚਾ ਸੂਬਾ ਸਰਕਾਰਾਂ ਨੂੰ ਹੀ ਸਹਿਣ ਕਰਨਾ ਪੈਂਦਾ ਹੈ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੀ ਕੇ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵੱਡੀ ਮਸ਼ਕ ਹੈ ਅਤੇ ਕੁਝ ਬਿਲ ਅਜੇ ਪਾਸ ਹੋਣੇ ਬਾਕੀ ਹਨ ਪਰ ਖ਼ਰਚੇ ਦੇ ਅੰਕੜਿਆਂ ਵਿਚ ਕੋਈ ਬਦਲਾਅ ਨਹੀਂ ਹੋਣ ਵਾਲਾ।
Check Also
ਬਿਕਰਮ ਮਜੀਠੀਆ ਨੇ ਏਅਰਪੋਰਟ ’ਤੇ ਕਿਰਪਾਨ ਪਾ ਕੇ ਡਿਊਟੀ ਕਰਨ ’ਤੇ ਪਾਬੰਦੀ ਲਗਾਉਣ ਨੂੰ ਦੱਸਿਆ ਮੰਦਭਾਗਾ
ਕਿਹਾ : ਸਿਵਲ ਏਵੀਏਸ਼ਨ ਆਪਣੇ ਹੁਕਮਾਂ ’ਤੇ ਮੁੜ ਤੋਂ ਕਰੇ ਗੌਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ …