Breaking News
Home / ਕੈਨੇਡਾ / Front / ਡੇਰਾ ਮੁਖੀ ਰਾਮ ਰਹੀਮ ਹਰਿਆਣਾ ਚੋਣਾਂ ਤੋਂ ਪਹਿਲਾਂ ਫਿਰ ਆਇਆ ਜੇਲ੍ਹ ਤੋਂ ਬਾਹਰ

ਡੇਰਾ ਮੁਖੀ ਰਾਮ ਰਹੀਮ ਹਰਿਆਣਾ ਚੋਣਾਂ ਤੋਂ ਪਹਿਲਾਂ ਫਿਰ ਆਇਆ ਜੇਲ੍ਹ ਤੋਂ ਬਾਹਰ


ਕਾਂਗਰਸ ਦੇ ਇਤਰਾਜ਼ ਨੂੰ ਕੀਤਾ ਗਿਆ ਨਜ਼ਰਅੰਦਾਜ਼, ਤਿੰਨ ਸ਼ਰਤਾਂ ’ਤੇ ਮਿਲੀ 20 ਦਿਨਾਂ ਦੀ ਪੈਰੋਲ
ਰੋਹਤਕ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅੱਜ ਬੁੱਧਵਾਰ ਨੂੰ ਇਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਗਏ ਹਨ। ਭਾਰਤੀ ਚੋਣ ਕਮਿਸ਼ਨ ਨੇ ਤਿੰਨ ਸ਼ਰਤਾਂ ਦੇ ਆਧਾਰ ’ਤੇ ਉਨ੍ਹਾਂ ਨੂੰ 20 ਦਿਨ ਦੀ ਪੈਰੋਲ ਦਿੱਤੀ ਹੈ ਜਦਕਿ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਦੀ ਪੈਰੋਲ ਦਾ ਵਿਰੋਧ ਕੀਤਾ ਗਿਆ ਸੀ। ਚੋਣ ਕਮਿਸ਼ਨ ਵੱਲੋਂ ਰਾਮ ਰਹੀਮ ’ਤੇ ਜਿਹੜੀਆਂ ਤਿੰਨ ਸ਼ਰਤਾਂ ਲਗਾਈਆਂ ਗਈਆਂ ਹਨ ਉਨ੍ਹਾਂ ’ਚ ਪਹਿਲੀ ਸ਼ਰਤ ਇਹ ਹੈ ਕਿ ਉਹ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਹਰਿਆਣਾ ’ਚ ਨਹੀਂ ਰਹਿਣਗੇ। ਦੂਜੀ ਸ਼ਰਤਾਂ ਅਨੁਸਾਰ ਉਹ ਕਿਸੇ ਵੀ ਰਾਜਨੀਤਿਕ ਐਕਟੀਵਿਟੀ ’ਚ ਸ਼ਾਮਲ ਨਹੀਂ ਹੋਣ ਅਤੇ ਤੀਜੀ ਸ਼ਰਤ ਅਨੁਸਾਰ ਉਹ ਸ਼ੋਸ਼ਲ ਮੀਡੀਆ ਰਾਹੀਂ ਚੋਣ ਪ੍ਰਚਾਰ ਨਹੀਂ ਕਰਨਗੇ। ਚੋਣ ਕਮਿਸ਼ਨ ਵੱਲੋਂ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਰਾਮ ਰਹੀਮ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸਦੀ ਪੈਰੋਲ ਤੁਰੰਤ ਕੈਂਸਲ ਕਰ ਦਿੱਤੀ ਜਾਵੇਗੀ। ਜ਼ਿਕਰਯੋਗ ਹੈ ਕਿ ਹਰਿਆਣਾ ਵਿਧਾਨ ਸਭਾ ਲਈ ਆਉਂਦੀ 5 ਅਕਤੂਬਰ ਨੂੰ ਵੋਟਾਂ ਪਾਈਆਂ ਜਾਣਗੀਆਂ ਅਤੇ ਸਿਆਸੀ ਮਾਹਿਰਾਂ ਵੱਲੋਂ ਰਾਮ ਰਹੀਮ ਦੀ ਪੈਰੋਲ ਨੂੰ ਹਰਿਆਣਾ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

Check Also

ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ’ਚ ਹੈਲੀਕਾਪਟਰ ਹੋਇਆ ਕਰੈਸ਼ ਤਿੰਨ ਵਿਅਕਤੀਆਂ ਦੀ ਹੋਈ ਮੌਤ

ਮਰਨ ਵਾਲਿਆਂ ਦੋ ਪਾਇਲਟ ਅਤੇ ਇਕ ਇੰਜਨੀਅਰ ਸ਼ਾਮਲ ਪੁਣੇ/ਬਿਊਰੋ ਨਿਊਜ਼ : ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ …