-11.4 C
Toronto
Friday, January 16, 2026
spot_img
HomeਕੈਨੇਡਾFrontਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹੋਇਆ ਡੇਂਗੂ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹੋਇਆ ਡੇਂਗੂ


ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ
ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਹੋ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਅੰਮਿ੍ਰਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਿੰਘ ਸਾਹਿਬ ਨੂੰ ਡੇਂਗੂ ਬੁਖਾਰ ਦੇ ਲੱਛਣ ਸਾਹਮਣੇ ਆਉਣ ’ਤੇ ਲੰਘੇ ਦਿਨ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਸੀ। ਉਹਨਾਂ ਕਿਹਾ ਕਿ ਡਾਕਟਰਾਂ ਵੱਲੋਂ ਲੋਂੜੀਦੇ ਟੈਸਟਾਂ ਤੋਂ ਬਾਅਦ ਉਹਨਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ। ਪਰ ਇਨਫੈਕਸ਼ਨ ਦੇ ਖਤਰੇ ਨੂੰ ਧਿਆਨ ਵਿਚ ਰੱਖਦੇ ਹੋਏ ਡਾਕਟਰਾਂ ਵੱਲੋਂ ਉਹਨਾਂ ਨੂੰ ਅਗਲੇ ਕੁਝ ਦਿਨਾਂ ਤੱਕ ਕਿਸੇ ਨਾਲ ਵੀ ਮਿਲਣ ਦੀ ਮਨਾਹੀ ਕੀਤੀ ਗਈ ਹੈ।

RELATED ARTICLES
POPULAR POSTS