-0.6 C
Toronto
Monday, November 17, 2025
spot_img
HomeਕੈਨੇਡਾFrontਪੰਜਾਬ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਦਾ ਹੋਵੇਗਾ ਘਿਰਾਓ :...

ਪੰਜਾਬ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਦਾ ਹੋਵੇਗਾ ਘਿਰਾਓ : ਬਲਬੀਰ ਸਿੰਘ ਰਾਜੇਵਾਲ

‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦੇਣ ਦਾ ਐਲਾਨ
ਖੰਨਾ/ਬਿਊਰੋ ਨਿਊਜ਼
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਪੰਜਾਬ ਵਿਚ ਝੋਨੇ ਦੀ ਖਰੀਦ ਸਮੇਂ ਸਿਰ ਨਾ ਕੀਤੀ ਗਈ ਤਾਂ ਸੂਬੇ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਬਲਬੀਰ ਸਿੰਘ ਰਾਜੇਵਾਲ ਨੇ ਖੰਨਾ ਵਿਚ ਕਿਸਾਨਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਇਹ ਐਲਾਨ ਕੀਤਾ ਹੈ। ਰਾਜੇਵਾਲ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਦੀ ਕਥਿਤ ਮਿਲੀਭੁਗਤ ਤੇ ਕਿਸਾਨ ਵਿਰੋਧੀ ਸੋਚ ਕਾਰਨ ਪਿਛਲੇ ਕਈ ਵਰ੍ਹਿਆਂ ਤੋਂ ਸੂਬੇ ਦੇ ਸਾਰੇ ਗੁਦਾਮਾਂ ਵਿਚੋਂ ਕਣਕ ਤੇ ਚੌਲ ਦੇ ਭੰਡਾਰ ਦੂਜੇ ਸੂਬਿਆਂ ਨੂੰ ਨਹੀਂ ਭੇਜੇ ਗਏ, ਜਿਸ ਕਾਰਨ ਝੋਨੇ ਦੀ ਖਰੀਦ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਸੇ ਤਰ੍ਹਾਂ ਆਲੂ ਅਤੇ ਕਣਕ ਦੀ ਬਿਜਾਈ ਲਈ ਪੰਜਾਬ ਵਿਚ ਡੀਏਪੀ ਖਾਦ ਦੀ ਭਾਰੀ ਤੋਟ ਨੇ ਵੀ ਕਿਸਾਨਾਂ ਨੂੰ ਚਿੰਤਤ ਕਰ ਦਿੱਤਾ ਹੈ, ਜੋ ਸਿਰਫ ਦੋਵਾਂ ਸਰਕਾਰਾਂ ਦੀ ਨਲਾਇਕੀ ਦਾ ਨਤੀਜਾ ਹੈ। ਇਸ ਮੌਕੇ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਕਿਸਾਨ ਯੂਨੀਅਨ ਦੇ ਵਰਕਰ 5 ਅਕਤੂਬਰ ਨੂੰ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਮੰਤਰੀਆਂ ਨੂੰ ਘਰਾਂ ਵਿਚ ਜਾ ਕੇ ਚਿਤਾਵਨੀ ਪੱਤਰ ਦੇਣਗੇ।
RELATED ARTICLES
POPULAR POSTS