ਬੱਸ ਦਾ ਟਾਇਰ ਫਟਣ ਤੋਂ ਬਾਅਦ ਵਾਪਰਿਆ ਹਾਦਸਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਥਾਈਲੈਂਡ ਵਿਚ ਇਕ ਸਕੂਲ ਬੱਸ ਨੂੰ ਅੱਗ ਲੱਗਣ ਕਾਰਨ 25 ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ 16 ਵਿਅਕਤੀ ਜ਼ਖ਼ਮੀ ਦੱਸੇ ਜਾ ਰਹੇ ਹਨ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਬੱਸ ਵਿਚ 44 ਵਿਅਕਤੀ ਸਵਾਰ ਸਨ ਅਤੇ ਜ਼ਖ਼ਮੀ ਹੋਏ 16 ਵਿਅਕਤੀਆਂ ਨੂੰ ਇਲਾਜ ਲਈ ਵੱਖ ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਮੌਕੇ ‘ਤੇ ਮੌਜੂਦ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਬੱਸ ਦਾ ਟਾਇਰ ਫਟਣ ਤੋਂ ਬਾਅਦ ਬੱਸ ਨੂੰ ਭਿਆਨਕ ਅੱਗ ਲੱਗ ਗਈ ਸੀ। ਇਹ ਹਾਦਸਾ ਬੈਂਕਾਕ ਦੇ ਖੂ ਗੋਟ ਇਲਾਕੇ ਵਿਚ ਦੁਪਹਿਰ ਸਮੇਂ ਵਾਪਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਮੰਦਭਾਗੀ ਬੱਸ ਸਕੂਲ ਟਰਿੱਪ ਤੋਂ ਵਾਪਸ ਪਰਤ ਰਹੀ ਸੀ।
Check Also
ਪੀਐਨਬੀ ਘੋਟਾਲੇ ਦਾ ਆਰੋਪੀ ਮੇਹੁਲ ਚੌਕਸੀ ਬੈਲਜ਼ੀਅਮ ’ਚ ਗਿ੍ਰਫਤਾਰ
ਭਾਰਤ ਦੀ ਹਵਾਲਗੀ ਅਪੀਲ ਤੋਂ ਬਾਅਦ ਹੋਈ ਕਾਰਵਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਭਗੌੜੇ ਮੇਹੁਲ ਚੌਕਸੀ ਨੂੰ …